Sri Guru Granth Sahib Ji

Ang 447

अनुवाद बदलें

1 ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥

2 ਜਨ ਨਾਨਕ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ ॥

3 ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥੪॥੫॥੧੨॥

4 ਆਸਾ ਮਹਲਾ ੪ ॥

5 ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥

6 ਜੋ ਜਨ ਮਰਿ ਜੀਵੇ ਤਿਨੑ ਅੰਮ੍ਰਿਤੁ ਪੀਵੇ ਮਨਿ ਲਾਗਾ ਗੁਰਮਤਿ ਭਾਉ ਜੀਉ ॥

7 ਮਨਿ ਹਰਿ ਹਰਿ ਭਾਉ ਗੁਰੁ ਕਰੇ ਪਸਾਉ ਜੀਵਨ ਮੁਕਤੁ ਸੁਖੁ ਹੋਈ ॥

8 ਜੀਵਣਿ ਮਰਣਿ ਹਰਿ ਨਾਮਿ ਸੁਹੇਲੇ ਮਨਿ ਹਰਿ ਹਰਿ ਹਿਰਦੈ ਸੋਈ ॥

9 ਮਨਿ ਹਰਿ ਹਰਿ ਵਸਿਆ ਗੁਰਮਤਿ ਹਰਿ ਰਸਿਆ ਹਰਿ ਹਰਿ ਰਸ ਗਟਾਕ ਪੀਆਉ ਜੀਉ ॥

10 ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥੧॥

11 ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥

12 ਹਰਿ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਇਹੁ ਜੀਅੜਾ ਰਖਿਆ ਨ ਜਾਇ ਜੀਉ ॥

13 ਕਿਉ ਜੀਉ ਰਖੀਜੈ ਹਰਿ ਵਸਤੁ ਲੋੜੀਜੈ ਜਿਸ ਕੀ ਵਸਤੁ ਸੋ ਲੈ ਜਾਇ ਜੀਉ ॥

14 ਮਨਮੁਖ ਕਰਣ ਪਲਾਵ ਕਰਿ ਭਰਮੇ ਸਭਿ ਅਉਖਧ ਦਾਰੂ ਲਾਇ ਜੀਉ ॥

15 ਜਿਸ ਕੀ ਵਸਤੁ ਪ੍ਰਭੁ ਲਏ ਸੁਆਮੀ ਜਨ ਉਬਰੇ ਸਬਦੁ ਕਮਾਇ ਜੀਉ ॥

16 ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥੨॥

17 ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥

18 ਹਰਿ ਸੋਭਾ ਪਾਈ ਹਰਿ ਨਾਮਿ ਵਡਿਆਈ ਹਰਿ ਦਰਗਹ ਪੈਧੇ ਜਾਨਿ ਜੀਉ ॥

19 ਹਰਿ ਦਰਗਹ ਪੈਧੇ ਹਰਿ ਨਾਮੈ ਸੀਧੇ ਹਰਿ ਨਾਮੈ ਤੇ ਸੁਖੁ ਪਾਇਆ ॥

20 ਜਨਮ ਮਰਣ ਦੋਵੈ ਦੁਖ ਮੇਟੇ ਹਰਿ ਰਾਮੈ ਨਾਮਿ ਸਮਾਇਆ ॥

21 ਹਰਿ ਜਨ ਪ੍ਰਭੁ ਰਲਿ ਏਕੋ ਹੋਏ ਹਰਿ ਜਨ ਪ੍ਰਭੁ ਏਕ ਸਮਾਨਿ ਜੀਉ ॥

22 ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥੩॥

23 ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥

24 ਗੁਰੁ ਮੰਤ੍ਰੁ ਦ੍ਰਿੜਾਏ ਹਰਿ ਰਸਕਿ ਰਸਾਏ ਹਰਿ ਅੰਮ੍ਰਿਤੁ ਹਰਿ ਮੁਖਿ ਚੋਇ ਜੀਉ ॥

25 ਹਰਿ ਅੰਮ੍ਰਿਤ ਰਸੁ ਪਾਇਆ ਮੁਆ ਜੀਵਾਇਆ ਫਿਰਿ ਬਾਹੁੜਿ ਮਰਣੁ ਨ ਹੋਈ ॥

26 ਹਰਿ ਹਰਿ ਨਾਮੁ ਅਮਰ ਪਦੁ ਪਾਇਆ ਹਰਿ ਨਾਮਿ ਸਮਾਵੈ ਸੋਈ ॥

27 ਜਨ ਨਾਨਕ ਨਾਮੁ ਅਧਾਰੁ ਟੇਕ ਹੈ ਬਿਨੁ ਨਾਵੈ ਅਵਰੁ ਨ ਕੋਇ ਜੀਉ ॥

28 ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥੪॥੬॥੧੩॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें