Ang 458
1 ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥
2 ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥
3 ਮਲ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥
4 ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ ॥
5 ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥
6 ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥੨॥
7 ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥
8 ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥
9 ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥
10 ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥
11 ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥
12 ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥੩॥
13 ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ ॥
14 ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ ॥
15 ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥
16 ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥
17 ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ ॥
18 ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨ ॥੪॥੫॥੮॥
19 ਆਸਾ ਮਹਲਾ ੫ ॥
20 ਪੁਰਖ ਪਤੇ ਭਗਵਾਨ ਤਾ ਕੀ ਸਰਣਿ ਗਹੀ ॥
21 ਨਿਰਭਉ ਭਏ ਪਰਾਨ ਚਿੰਤਾ ਸਗਲ ਲਹੀ ॥
22 ਮਾਤ ਪਿਤਾ ਸੁਤ ਮੀਤ ਸੁਰਿਜਨ ਇਸਟ ਬੰਧਪ ਜਾਣਿਆ ॥
23 ਗਹਿ ਕੰਠਿ ਲਾਇਆ ਗੁਰਿ ਮਿਲਾਇਆ ਜਸੁ ਬਿਮਲ ਸੰਤ ਵਖਾਣਿਆ ॥
24 ਬੇਅੰਤ ਗੁਣ ਅਨੇਕ ਮਹਿਮਾ ਕੀਮਤਿ ਕਛੂ ਨ ਜਾਇ ਕਹੀ ॥
25 ਪ੍ਰਭ ਏਕ ਅਨਿਕ ਅਲਖ ਠਾਕੁਰ ਓਟ ਨਾਨਕ ਤਿਸੁ ਗਹੀ ॥੧॥
26 ਅੰਮ੍ਰਿਤ ਬਨੁ ਸੰਸਾਰੁ ਸਹਾਈ ਆਪਿ ਭਏ ॥
27 ਰਾਮ ਨਾਮੁ ਉਰ ਹਾਰੁ ਬਿਖੁ ਕੇ ਦਿਵਸ ਗਏ ॥
28 ਗਤੁ ਭਰਮ ਮੋਹ ਬਿਕਾਰ ਬਿਨਸੇ ਜੋਨਿ ਆਵਣ ਸਭ ਰਹੇ ॥
29 ਅਗਨਿ ਸਾਗਰ ਭਏ ਸੀਤਲ ਸਾਧ ਅੰਚਲ ਗਹਿ ਰਹੇ ॥
30 ਗੋਵਿੰਦ ਗੁਪਾਲ ਦਇਆਲ ਸੰਮ੍ਰਿਥ ਬੋਲਿ ਸਾਧੂ ਹਰਿ ਜੈ ਜਏ ॥
31 ਨਾਨਕ ਨਾਮੁ ਧਿਆਇ ਪੂਰਨ ਸਾਧਸੰਗਿ ਪਾਈ ਪਰਮ ਗਤੇ ॥੨॥
32 ਜਹ ਦੇਖਉ ਤਹ ਸੰਗਿ ਏਕੋ ਰਵਿ ਰਹਿਆ ॥
33 ਘਟ ਘਟ ਵਾਸੀ ਆਪਿ ਵਿਰਲੈ ਕਿਨੈ ਲਹਿਆ ॥
34 ਜਲਿ ਥਲਿ ਮਹੀਅਲਿ ਪੂਰਿ ਪੂਰਨ ਕੀਟ ਹਸਤਿ ਸਮਾਨਿਆ ॥
35 ਆਦਿ ਅੰਤੇ ਮਧਿ ਸੋਈ ਗੁਰ ਪ੍ਰਸਾਦੀ ਜਾਨਿਆ ॥
36 ਬ੍ਰਹਮੁ ਪਸਰਿਆ ਬ੍ਰਹਮ ਲੀਲਾ ਗੋਵਿੰਦ ਗੁਣ ਨਿਧਿ ਜਨਿ ਕਹਿਆ ॥
37 ਸਿਮਰਿ ਸੁਆਮੀ ਅੰਤਰਜਾਮੀ ਹਰਿ ਏਕੁ ਨਾਨਕ ਰਵਿ ਰਹਿਆ ॥੩॥
38 ਦਿਨੁ ਰੈਣਿ ਸੁਹਾਵੜੀ ਆਈ ਸਿਮਰਤ ਨਾਮੁ ਹਰੇ ॥