Ang 462
1 ਜਨਮ ਮਰਣ ਅਨੇਕ ਬੀਤੇ ਪ੍ਰਿਅ ਸੰਗ ਬਿਨੁ ਕਛੁ ਨਹ ਗਤੇ ॥
2 ਕੁਲ ਰੂਪ ਧੂਪ ਗਿਆਨਹੀਨੀ ਤੁਝ ਬਿਨਾ ਮੋਹਿ ਕਵਨ ਮਾਤ ॥
3 ਕਰ ਜੋੜਿ ਨਾਨਕੁ ਸਰਣਿ ਆਇਓ ਪ੍ਰਿਅ ਨਾਥ ਨਰਹਰ ਕਰਹੁ ਗਾਤ ॥੧॥
4 ਮੀਨਾ ਜਲਹੀਨ ਮੀਨਾ ਜਲਹੀਨ ਹੇ ਓਹੁ ਬਿਛੁਰਤ ਮਨ ਤਨ ਖੀਨ ਹੇ ਕਤ ਜੀਵਨੁ ਪ੍ਰਿਅ ਬਿਨੁ ਹੋਤ ॥
5 ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਪ੍ਰਾਨ ਹੇ ਓਹੁ ਬੇਧਿਓ ਸਹਜ ਸਰੋਤ ॥
6 ਪ੍ਰਿਅ ਪ੍ਰੀਤਿ ਲਾਗੀ ਮਿਲੁ ਬੈਰਾਗੀ ਖਿਨੁ ਰਹਨੁ ਧ੍ਰਿਗੁ ਤਨੁ ਤਿਸੁ ਬਿਨਾ ॥
7 ਪਲਕਾ ਨ ਲਾਗੈ ਪ੍ਰਿਅ ਪ੍ਰੇਮ ਪਾਗੈ ਚਿਤਵੰਤਿ ਅਨਦਿਨੁ ਪ੍ਰਭ ਮਨਾ ॥
8 ਸ੍ਰੀਰੰਗ ਰਾਤੇ ਨਾਮ ਮਾਤੇ ਭੈ ਭਰਮ ਦੁਤੀਆ ਸਗਲ ਖੋਤ ॥
9 ਕਰਿ ਮਇਆ ਦਇਆ ਦਇਆਲ ਪੂਰਨ ਹਰਿ ਪ੍ਰੇਮ ਨਾਨਕ ਮਗਨ ਹੋਤ ॥੨॥
10 ਅਲੀਅਲ ਗੁੰਜਾਤ ਅਲੀਅਲ ਗੁੰਜਾਤ ਹੇ ਮਕਰੰਦ ਰਸ ਬਾਸਨ ਮਾਤ ਹੇ ਪ੍ਰੀਤਿ ਕਮਲ ਬੰਧਾਵਤ ਆਪ ॥
11 ਚਾਤ੍ਰਿਕ ਚਿਤ ਪਿਆਸ ਚਾਤ੍ਰਿਕ ਚਿਤ ਪਿਆਸ ਹੇ ਘਨ ਬੂੰਦ ਬਚਿਤ੍ਰਿ ਮਨਿ ਆਸ ਹੇ ਅਲ ਪੀਵਤ ਬਿਨਸਤ ਤਾਪ ॥
12 ਤਾਪਾ ਬਿਨਾਸਨ ਦੂਖ ਨਾਸਨ ਮਿਲੁ ਪ੍ਰੇਮੁ ਮਨਿ ਤਨਿ ਅਤਿ ਘਨਾ ॥
13 ਸੁੰਦਰੁ ਚਤੁਰੁ ਸੁਜਾਨ ਸੁਆਮੀ ਕਵਨ ਰਸਨਾ ਗੁਣ ਭਨਾ ॥
14 ਗਹਿ ਭੁਜਾ ਲੇਵਹੁ ਨਾਮੁ ਦੇਵਹੁ ਦ੍ਰਿਸਟਿ ਧਾਰਤ ਮਿਟਤ ਪਾਪ ॥
15 ਨਾਨਕੁ ਜੰਪੈ ਪਤਿਤ ਪਾਵਨ ਹਰਿ ਦਰਸੁ ਪੇਖਤ ਨਹ ਸੰਤਾਪ ॥੩॥
16 ਚਿਤਵਉ ਚਿਤ ਨਾਥ ਚਿਤਵਉ ਚਿਤ ਨਾਥ ਹੇ ਰਖਿ ਲੇਵਹੁ ਸਰਣਿ ਅਨਾਥ ਹੇ ਮਿਲੁ ਚਾਉ ਚਾਈਲੇ ਪ੍ਰਾਨ ॥
17 ਸੁੰਦਰ ਤਨ ਧਿਆਨ ਸੁੰਦਰ ਤਨ ਧਿਆਨ ਹੇ ਮਨੁ ਲੁਬਧ ਗੋਪਾਲ ਗਿਆਨ ਹੇ ਜਾਚਿਕ ਜਨ ਰਾਖਤ ਮਾਨ ॥
18 ਪ੍ਰਭ ਮਾਨ ਪੂਰਨ ਦੁਖ ਬਿਦੀਰਨ ਸਗਲ ਇਛ ਪੁਜੰਤੀਆ ॥
19 ਹਰਿ ਕੰਠਿ ਲਾਗੇ ਦਿਨ ਸਭਾਗੇ ਮਿਲਿ ਨਾਹ ਸੇਜ ਸੋਹੰਤੀਆ ॥
20 ਪ੍ਰਭ ਦ੍ਰਿਸਟਿ ਧਾਰੀ ਮਿਲੇ ਮੁਰਾਰੀ ਸਗਲ ਕਲਮਲ ਭਏ ਹਾਨ ॥
21 ਬਿਨਵੰਤਿ ਨਾਨਕ ਮੇਰੀ ਆਸ ਪੂਰਨ ਮਿਲੇ ਸ੍ਰੀਧਰ ਗੁਣ ਨਿਧਾਨ ॥੪॥੧॥੧੪॥
22 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
23 ਆਸਾ ਮਹਲਾ ੧ ॥
24 ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥
25 ਸਲੋਕੁ ਮਃ ੧ ॥
26 ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥
27 ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥