Sri Guru Granth Sahib Ji

Ang 463

अनुवाद बदलें

1 ਮਹਲਾ ੨ ॥

2 ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥

3 ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥੨॥

4 ਮਃ ੧ ॥

5 ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥

6 ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ ॥

7 ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥

8 ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ॥੩॥

9 ਪਉੜੀ ॥

10 ਆਪੀਨੑੈ ਆਪੁ ਸਾਜਿਓ ਆਪੀਨੑੈ ਰਚਿਓ ਨਾਉ ॥

11 ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ ॥

12 ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥

13 ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ ॥

14 ਕਰਿ ਆਸਣੁ ਡਿਠੋ ਚਾਉ ॥੧॥

15 ਸਲੋਕੁ ਮਃ ੧ ॥

16 ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥

17 ਸਚੇ ਤੇਰੇ ਲੋਅ ਸਚੇ ਆਕਾਰ ॥

18 ਸਚੇ ਤੇਰੇ ਕਰਣੇ ਸਰਬ ਬੀਚਾਰ ॥

19 ਸਚਾ ਤੇਰਾ ਅਮਰੁ ਸਚਾ ਦੀਬਾਣੁ ॥

20 ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥

21 ਸਚਾ ਤੇਰਾ ਕਰਮੁ ਸਚਾ ਨੀਸਾਣੁ ॥

22 ਸਚੇ ਤੁਧੁ ਆਖਹਿ ਲਖ ਕਰੋੜਿ ॥

23 ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥

24 ਸਚੀ ਤੇਰੀ ਸਿਫਤਿ ਸਚੀ ਸਾਲਾਹ ॥

25 ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥

26 ਨਾਨਕ ਸਚੁ ਧਿਆਇਨਿ ਸਚੁ ॥

27 ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥

28 ਮਃ ੧ ॥

29 ਵਡੀ ਵਡਿਆਈ ਜਾ ਵਡਾ ਨਾਉ ॥

30 ਵਡੀ ਵਡਿਆਈ ਜਾ ਸਚੁ ਨਿਆਉ ॥

31 ਵਡੀ ਵਡਿਆਈ ਜਾ ਨਿਹਚਲ ਥਾਉ ॥

32 ਵਡੀ ਵਡਿਆਈ ਜਾਣੈ ਆਲਾਉ ॥

33 ਵਡੀ ਵਡਿਆਈ ਬੁਝੈ ਸਭਿ ਭਾਉ ॥

34 ਵਡੀ ਵਡਿਆਈ ਜਾ ਪੁਛਿ ਨ ਦਾਤਿ ॥

35 ਵਡੀ ਵਡਿਆਈ ਜਾ ਆਪੇ ਆਪਿ ॥

36 ਨਾਨਕ ਕਾਰ ਨ ਕਥਨੀ ਜਾਇ ॥

37 ਕੀਤਾ ਕਰਣਾ ਸਰਬ ਰਜਾਇ ॥੨॥

38 ਮਹਲਾ ੨ ॥

39 ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥

40 ਇਕਨੑਾ ਹੁਕਮਿ ਸਮਾਇ ਲਏ ਇਕਨੑਾ ਹੁਕਮੇ ਕਰੇ ਵਿਣਾਸੁ ॥

41 ਇਕਨੑਾ ਭਾਣੈ ਕਢਿ ਲਏ ਇਕਨੑਾ ਮਾਇਆ ਵਿਚਿ ਨਿਵਾਸੁ ॥

42 ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥

43 ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥

44 ਪਉੜੀ ॥

45 ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥

46 ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥

47 ਥਾਉ ਨ ਪਾਇਨਿ ਕੂੜਿਆਰ ਮੁਹ ਕਾਲੑੈ ਦੋਜਕਿ ਚਾਲਿਆ ॥

48 ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥

49 ਲਿਖਿ ਨਾਵੈ ਧਰਮੁ ਬਹਾਲਿਆ ॥੨॥

50 ਸਲੋਕ ਮਃ ੧ ॥

51 ਵਿਸਮਾਦੁ ਨਾਦ ਵਿਸਮਾਦੁ ਵੇਦ ॥

52 ਵਿਸਮਾਦੁ ਜੀਅ ਵਿਸਮਾਦੁ ਭੇਦ ॥

53 ਵਿਸਮਾਦੁ ਰੂਪ ਵਿਸਮਾਦੁ ਰੰਗ ॥

54 ਵਿਸਮਾਦੁ ਨਾਗੇ ਫਿਰਹਿ ਜੰਤ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें