Sri Guru Granth Sahib Ji

Ang 469

अनुवाद बदलें

1 ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥

2 ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥

3 ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥

4 ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥

5 ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥

6 ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥

7 ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥

8 ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥

9 ਮਃ ੧ ॥

10 ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥

11 ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥

12 ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥

13 ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥

14 ਪਉੜੀ ॥

15 ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥

16 ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥

17 ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥

18 ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥

19 ਸਹਜੇ ਹੀ ਸਚਿ ਸਮਾਇਆ ॥੧੧॥

20 ਸਲੋਕੁ ਮਃ ੧ ॥

21 ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥

22 ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥

23 ਬਲਿਹਾਰੀ ਕੁਦਰਤਿ ਵਸਿਆ ॥

24 ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥

25 ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥

26 ਤੂੰ ਸਚਾ ਸਾਹਿਬੁ ਸਿਫਤਿ ਸੁਆਲੑਿਉ ਜਿਨਿ ਕੀਤੀ ਸੋ ਪਾਰਿ ਪਇਆ ॥

27 ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥

28 ਮਃ ੨ ॥

29 ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥

30 ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥

31 ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ ॥

32 ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੩॥

33 ਮਃ ੨ ॥

34 ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ॥

35 ਆਤਮਾ ਬਾਸੁਦੇਵਸੵਿ ਜੇ ਕੋ ਜਾਣੈ ਭੇਉ ॥

36 ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥

37 ਮਃ ੧ ॥

38 ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥

39 ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ ॥੫॥

40 ਪਉੜੀ ॥

41 ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥

42 ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥

43 ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥

44 ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥

45 ਮੁਹਿ ਚਲੈ ਸੁ ਅਗੈ ਮਾਰੀਐ ॥੧੨॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें