Ang 513
1 ਨਾਨਕ ਗੁਰਮੁਖਿ ਉਬਰੇ ਜਿ ਆਪਿ ਮੇਲੇ ਕਰਤਾਰਿ ॥੨॥
2 ਪਉੜੀ ॥
3 ਭਗਤ ਸਚੈ ਦਰਿ ਸੋਹਦੇ ਸਚੈ ਸਬਦਿ ਰਹਾਏ ॥
4 ਹਰਿ ਕੀ ਪ੍ਰੀਤਿ ਤਿਨ ਊਪਜੀ ਹਰਿ ਪ੍ਰੇਮ ਕਸਾਏ ॥
5 ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਰਸਨਾ ਹਰਿ ਰਸੁ ਪਿਆਏ ॥
6 ਸਫਲੁ ਜਨਮੁ ਜਿਨੑੀ ਗੁਰਮੁਖਿ ਜਾਤਾ ਹਰਿ ਜੀਉ ਰਿਦੈ ਵਸਾਏ ॥
7 ਬਾਝੁ ਗੁਰੂ ਫਿਰੈ ਬਿਲਲਾਦੀ ਦੂਜੈ ਭਾਇ ਖੁਆਏ ॥੧੧॥
8 ਸਲੋਕੁ ਮਃ ੩ ॥
9 ਕਲਿਜੁਗ ਮਹਿ ਨਾਮੁ ਨਿਧਾਨੁ ਭਗਤੀ ਖਟਿਆ ਹਰਿ ਉਤਮ ਪਦੁ ਪਾਇਆ ॥
10 ਸਤਿਗੁਰ ਸੇਵਿ ਹਰਿ ਨਾਮੁ ਮਨਿ ਵਸਾਇਆ ਅਨਦਿਨੁ ਨਾਮੁ ਧਿਆਇਆ ॥
11 ਵਿਚੇ ਗ੍ਰਿਹ ਗੁਰ ਬਚਨਿ ਉਦਾਸੀ ਹਉਮੈ ਮੋਹੁ ਜਲਾਇਆ ॥
12 ਆਪਿ ਤਰਿਆ ਕੁਲ ਜਗਤੁ ਤਰਾਇਆ ਧੰਨੁ ਜਣੇਦੀ ਮਾਇਆ ॥
13 ਐਸਾ ਸਤਿਗੁਰੁ ਸੋਈ ਪਾਏ ਜਿਸੁ ਧੁਰਿ ਮਸਤਕਿ ਹਰਿ ਲਿਖਿ ਪਾਇਆ ॥
14 ਜਨ ਨਾਨਕ ਬਲਿਹਾਰੀ ਗੁਰ ਆਪਣੇ ਵਿਟਹੁ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥੧॥
15 ਮਃ ੩ ॥
16 ਤ੍ਰੈ ਗੁਣ ਮਾਇਆ ਵੇਖਿ ਭੁਲੇ ਜਿਉ ਦੇਖਿ ਦੀਪਕਿ ਪਤੰਗ ਪਚਾਇਆ ॥
17 ਪੰਡਿਤ ਭੁਲਿ ਭੁਲਿ ਮਾਇਆ ਵੇਖਹਿ ਦਿਖਾ ਕਿਨੈ ਕਿਹੁ ਆਣਿ ਚੜਾਇਆ ॥
18 ਦੂਜੈ ਭਾਇ ਪੜਹਿ ਨਿਤ ਬਿਖਿਆ ਨਾਵਹੁ ਦਯਿ ਖੁਆਇਆ ॥
19 ਜੋਗੀ ਜੰਗਮ ਸੰਨਿਆਸੀ ਭੁਲੇ ਓਨੑਾ ਅਹੰਕਾਰੁ ਬਹੁ ਗਰਬੁ ਵਧਾਇਆ ॥
20 ਛਾਦਨੁ ਭੋਜਨੁ ਨ ਲੈਹੀ ਸਤ ਭਿਖਿਆ ਮਨਹਠਿ ਜਨਮੁ ਗਵਾਇਆ ॥
21 ਏਤੜਿਆ ਵਿਚਹੁ ਸੋ ਜਨੁ ਸਮਧਾ ਜਿਨਿ ਗੁਰਮੁਖਿ ਨਾਮੁ ਧਿਆਇਆ ॥
22 ਜਨ ਨਾਨਕ ਕਿਸ ਨੋ ਆਖਿ ਸੁਣਾਈਐ ਜਾ ਕਰਦੇ ਸਭਿ ਕਰਾਇਆ ॥੨॥
23 ਪਉੜੀ ॥
24 ਮਾਇਆ ਮੋਹੁ ਪਰੇਤੁ ਹੈ ਕਾਮੁ ਕ੍ਰੋਧੁ ਅਹੰਕਾਰਾ ॥
25 ਏਹ ਜਮ ਕੀ ਸਿਰਕਾਰ ਹੈ ਏਨੑਾ ਉਪਰਿ ਜਮ ਕਾ ਡੰਡੁ ਕਰਾਰਾ ॥
26 ਮਨਮੁਖ ਜਮ ਮਗਿ ਪਾਈਅਨੑਿ ਜਿਨੑ ਦੂਜਾ ਭਾਉ ਪਿਆਰਾ ॥
27 ਜਮ ਪੁਰਿ ਬਧੇ ਮਾਰੀਅਨਿ ਕੋ ਸੁਣੈ ਨ ਪੂਕਾਰਾ ॥
28 ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਗੁਰਮੁਖਿ ਨਿਸਤਾਰਾ ॥੧੨॥
29 ਸਲੋਕੁ ਮਃ ੩ ॥
30 ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥
31 ਜੋ ਮੋਹਿ ਦੂਜੈ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ ॥
32 ਗੁਰ ਕੈ ਸਬਦਿ ਪਰਜਾਲੀਐ ਤਾ ਏਹ ਵਿਚਹੁ ਜਾਇ ॥
33 ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥
34 ਨਾਨਕ ਮਾਇਆ ਕਾ ਮਾਰਣੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥੧॥
35 ਮਃ ੩ ॥
36 ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ ਰਹੈ ਨ ਆਵੈ ਜਾਇ ॥
37 ਹਰਿ ਭਾਣਾ ਤਾ ਭਰਮਾਇਅਨੁ ਕਰਿ ਪਰਪੰਚੁ ਖੇਲੁ ਉਪਾਇ ॥
38 ਜਾ ਹਰਿ ਬਖਸੇ ਤਾ ਗੁਰ ਮਿਲੈ ਅਸਥਿਰੁ ਰਹੈ ਸਮਾਇ ॥