Ang 514
1 ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥੨॥
2 ਪਉੜੀ ॥
3 ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥
4 ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥
5 ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥
6 ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥
7 ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥੧੩॥
8 ਸਲੋਕੁ ਮਃ ੩ ॥
9 ਵਾਹੁ ਵਾਹੁ ਆਪਿ ਅਖਾਇਦਾ ਗੁਰਸਬਦੀ ਸਚੁ ਸੋਇ ॥
10 ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥
11 ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥
12 ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥
13 ਮਃ ੩ ॥
14 ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥
15 ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥
16 ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥
17 ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥
18 ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥
19 ਪਉੜੀ ॥
20 ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥
21 ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥
22 ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥
23 ਗੁਰਸਬਦੀ ਖੋਲਾਈਅਨੑਿ ਹਰਿ ਨਾਮੁ ਜਪਾਨੀ ॥
24 ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥
25 ਸਲੋਕੁ ਮਃ ੩ ॥
26 ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ ॥
27 ਵਾਹੁ ਵਾਹੁ ਕਰਤਿਆ ਸਦਾ ਅਨੰਦੁ ਹੋਵੈ ਮੇਰੀ ਮਾਇ ॥
28 ਵਾਹੁ ਵਾਹੁ ਕਰਤਿਆ ਹਰਿ ਸਿਉ ਲਿਵ ਲਾਇ ॥
29 ਵਾਹੁ ਵਾਹੁ ਕਰਮੀ ਬੋਲੈ ਬੋਲਾਇ ॥
30 ਵਾਹੁ ਵਾਹੁ ਕਰਤਿਆ ਸੋਭਾ ਪਾਇ ॥
31 ਨਾਨਕ ਵਾਹੁ ਵਾਹੁ ਸਤਿ ਰਜਾਇ ॥੧॥
32 ਮਃ ੩ ॥
33 ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ ॥
34 ਵਾਹੁ ਵਾਹੁ ਸਬਦੇ ਉਚਰੈ ਵਾਹੁ ਵਾਹੁ ਹਿਰਦੈ ਨਾਲਿ ॥
35 ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ ਗੁਰਮੁਖਿ ਭਾਲਿ ॥
36 ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥੨॥
37 ਪਉੜੀ ॥
38 ਏ ਮਨਾ ਅਤਿ ਲੋਭੀਆ ਨਿਤ ਲੋਭੇ ਰਾਤਾ ॥
39 ਮਾਇਆ ਮਨਸਾ ਮੋਹਣੀ ਦਹ ਦਿਸ ਫਿਰਾਤਾ ॥
40 ਅਗੈ ਨਾਉ ਜਾਤਿ ਨ ਜਾਇਸੀ ਮਨਮੁਖਿ ਦੁਖੁ ਖਾਤਾ ॥
41 ਰਸਨਾ ਹਰਿ ਰਸੁ ਨ ਚਖਿਓ ਫੀਕਾ ਬੋਲਾਤਾ ॥
42 ਜਿਨਾ ਗੁਰਮੁਖਿ ਅੰਮ੍ਰਿਤੁ ਚਾਖਿਆ ਸੇ ਜਨ ਤ੍ਰਿਪਤਾਤਾ ॥੧੫॥
43 ਸਲੋਕੁ ਮਃ ੩ ॥
44 ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥
45 ਵਾਹੁ ਵਾਹੁ ਤਿਸ ਨੋ ਆਖੀਐ ਜਿ ਗੁਣਦਾਤਾ ਮਤਿ ਧੀਰੁ ॥