Sri Guru Granth Sahib Ji

Ang 519

अनुवाद बदलें

1 ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥

2 ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥

3 ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥

4 ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥

5 ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥

6 ਸਲੋਕ ਮਃ ੫ ॥

7 ਕਾਮੁ ਕ੍ਰੋਧੁ ਲੋਭੁ ਛੋਡੀਐ ਦੀਜੈ ਅਗਨਿ ਜਲਾਇ ॥

8 ਜੀਵਦਿਆ ਨਿਤ ਜਾਪੀਐ ਨਾਨਕ ਸਾਚਾ ਨਾਉ ॥੧॥

9 ਮਃ ੫ ॥

10 ਸਿਮਰਤ ਸਿਮਰਤ ਪ੍ਰਭੁ ਆਪਣਾ ਸਭ ਫਲ ਪਾਏ ਆਹਿ ॥

11 ਨਾਨਕ ਨਾਮੁ ਅਰਾਧਿਆ ਗੁਰ ਪੂਰੈ ਦੀਆ ਮਿਲਾਇ ॥੨॥

12 ਪਉੜੀ ॥

13 ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥

14 ਤਿਸ ਕੀ ਗਈ ਬਲਾਇ ਮਿਟੇ ਅੰਦੇਸਿਆ ॥

15 ਤਿਸ ਕਾ ਦਰਸਨੁ ਦੇਖਿ ਜਗਤੁ ਨਿਹਾਲੁ ਹੋਇ ॥

16 ਜਨ ਕੈ ਸੰਗਿ ਨਿਹਾਲੁ ਪਾਪਾ ਮੈਲੁ ਧੋਇ ॥

17 ਅੰਮ੍ਰਿਤੁ ਸਾਚਾ ਨਾਉ ਓਥੈ ਜਾਪੀਐ ॥

18 ਮਨ ਕਉ ਹੋਇ ਸੰਤੋਖੁ ਭੁਖਾ ਧ੍ਰਾਪੀਐ ॥

19 ਜਿਸੁ ਘਟਿ ਵਸਿਆ ਨਾਉ ਤਿਸੁ ਬੰਧਨ ਕਾਟੀਐ ॥

20 ਗੁਰ ਪਰਸਾਦਿ ਕਿਨੈ ਵਿਰਲੈ ਹਰਿ ਧਨੁ ਖਾਟੀਐ ॥੫॥

21 ਸਲੋਕ ਮਃ ੫ ॥

22 ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ ॥

23 ਹਰਿ ਕੀਰਤਨ ਕਾ ਆਹਰੋ ਹਰਿ ਦੇਹੁ ਨਾਨਕ ਕੇ ਮੀਤ ॥੧॥

24 ਮਃ ੫ ॥

25 ਦ੍ਰਿਸਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ ॥

26 ਨਾਨਕ ਜੋ ਪ੍ਰਭ ਭਾਣੀਆ ਮਰਉ ਵਿਚਾਰੀ ਸੂਲਿ ॥੨॥

27 ਪਉੜੀ ॥

28 ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥

29 ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥

30 ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥

31 ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥

32 ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥

33 ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥

34 ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥

35 ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥੬॥

36 ਸਲੋਕ ਮਃ ੫ ॥

37 ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥

38 ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥

39 ਮਃ ੫ ॥

40 ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥

41 ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥

42 ਪਉੜੀ ॥

43 ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥

44 ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥

45 ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥

46 ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥

47 ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥

48 ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥

49 ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥

50 ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें