Ang 523
1 ਸਿਰਿ ਸਭਨਾ ਸਮਰਥੁ ਨਦਰਿ ਨਿਹਾਲਿਆ ॥੧੭॥
2 ਸਲੋਕ ਮਃ ੫ ॥
3 ਕਾਮ ਕ੍ਰੋਧ ਮਦ ਲੋਭ ਮੋਹ ਦੁਸਟ ਬਾਸਨਾ ਨਿਵਾਰਿ ॥
4 ਰਾਖਿ ਲੇਹੁ ਪ੍ਰਭ ਆਪਣੇ ਨਾਨਕ ਸਦ ਬਲਿਹਾਰਿ ॥੧॥
5 ਮਃ ੫ ॥
6 ਖਾਂਦਿਆ ਖਾਂਦਿਆ ਮੁਹੁ ਘਠਾ ਪੈਨੰਦਿਆ ਸਭੁ ਅੰਗੁ ॥
7 ਨਾਨਕ ਧ੍ਰਿਗੁ ਤਿਨਾ ਦਾ ਜੀਵਿਆ ਜਿਨ ਸਚਿ ਨ ਲਗੋ ਰੰਗੁ ॥੨॥
8 ਪਉੜੀ ॥
9 ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥
10 ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥
11 ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥
12 ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥
13 ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥
14 ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥
15 ਜਿਨੑੀ ਪਛਾਤਾ ਹੁਕਮੁ ਤਿਨੑ ਕਦੇ ਨ ਰੋਵਣਾ ॥
16 ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥
17 ਸਲੋਕ ਮਃ ੫ ॥
18 ਜੀਵਦਿਆ ਨ ਚੇਤਿਓ ਮੁਆ ਰਲੰਦੜੋ ਖਾਕ ॥
19 ਨਾਨਕ ਦੁਨੀਆ ਸੰਗਿ ਗੁਦਾਰਿਆ ਸਾਕਤ ਮੂੜ ਨਪਾਕ ॥੧॥
20 ਮਃ ੫ ॥
21 ਜੀਵੰਦਿਆ ਹਰਿ ਚੇਤਿਆ ਮਰੰਦਿਆ ਹਰਿ ਰੰਗਿ ॥
22 ਜਨਮੁ ਪਦਾਰਥੁ ਤਾਰਿਆ ਨਾਨਕ ਸਾਧੂ ਸੰਗਿ ॥੨॥
23 ਪਉੜੀ ॥
24 ਆਦਿ ਜੁਗਾਦੀ ਆਪਿ ਰਖਣ ਵਾਲਿਆ ॥
25 ਸਚੁ ਨਾਮੁ ਕਰਤਾਰੁ ਸਚੁ ਪਸਾਰਿਆ ॥
26 ਊਣਾ ਕਹੀ ਨ ਹੋਇ ਘਟੇ ਘਟਿ ਸਾਰਿਆ ॥
27 ਮਿਹਰਵਾਨ ਸਮਰਥ ਆਪੇ ਹੀ ਘਾਲਿਆ ॥
28 ਜਿਨੑ ਮਨਿ ਵੁਠਾ ਆਪਿ ਸੇ ਸਦਾ ਸੁਖਾਲਿਆ ॥
29 ਆਪੇ ਰਚਨੁ ਰਚਾਇ ਆਪੇ ਹੀ ਪਾਲਿਆ ॥
30 ਸਭੁ ਕਿਛੁ ਆਪੇ ਆਪਿ ਬੇਅੰਤ ਅਪਾਰਿਆ ॥
31 ਗੁਰ ਪੂਰੇ ਕੀ ਟੇਕ ਨਾਨਕ ਸੰਮੑਾਲਿਆ ॥੧੯॥
32 ਸਲੋਕ ਮਃ ੫ ॥
33 ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥
34 ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥
35 ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥
36 ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥
37 ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥
38 ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥
39 ਮਃ ੫ ॥
40 ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥
41 ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥
42 ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥
43 ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥
44 ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥
45 ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥
46 ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥
47 ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥
48 ਪਉੜੀ ॥
49 ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥
50 ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥