Ang 564
1 ਤੁਧੁ ਆਪੇ ਕਾਰਣੁ ਆਪੇ ਕਰਣਾ ॥
2 ਹੁਕਮੇ ਜੰਮਣੁ ਹੁਕਮੇ ਮਰਣਾ ॥੨॥
3 ਨਾਮੁ ਤੇਰਾ ਮਨ ਤਨ ਆਧਾਰੀ ॥
4 ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥
5 ਵਡਹੰਸੁ ਮਹਲਾ ੫ ਘਰੁ ੨ ॥
6 ੴ ਸਤਿਗੁਰ ਪ੍ਰਸਾਦਿ ॥
7 ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥
8 ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥
9 ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥
10 ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥
11 ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥
12 ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥
13 ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥
14 ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥
15 ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥
16 ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥
17 ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥
18 ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥
19 ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥
20 ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥
21 ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥
22 ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥
23 ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥
24 ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥
25 ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥
26 ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥
27 ਵਡਹੰਸੁ ਮਹਲਾ ੩ ਅਸਟਪਦੀਆ ॥
28 ੴ ਸਤਿਗੁਰ ਪ੍ਰਸਾਦਿ ॥
29 ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥
30 ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ ॥੧॥
31 ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ ॥
32 ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ ਸਚਾ ਨਾਉ ॥੧॥ ਰਹਾਉ ॥