Ang 573
1 ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥
2 ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥
3 ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥
4 ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥
5 ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧੵਾਇਆ ॥
6 ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥
7 ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥
8 ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥
9 ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥
10 ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥
11 ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥
12 ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥
13 ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥
14 ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥
15 ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥
16 ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥
17 ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥
18 ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥
19 ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥
20 ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥
21 ਵਡਹੰਸੁ ਮਹਲਾ ੪ ॥
22 ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥
23 ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥
24 ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥
25 ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥
26 ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥
27 ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥
28 ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥
29 ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥
30 ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥
31 ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥
32 ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥
33 ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥