Ang 579
1 ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥
2 ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥
3 ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥
4 ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥
5 ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥
6 ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥
7 ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥
8 ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥
9 ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥
10 ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥
11 ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥
12 ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥
13 ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥
14 ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥
15 ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥
16 ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥
17 ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥
18 ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥
19 ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥
20 ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥
21 ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥
22 ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥
23 ਵਡਹੰਸੁ ਮਹਲਾ ੧ ॥
24 ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥
25 ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮੑਾਲੇਹਾਂ ॥
26 ਸਾਹਿਬੁ ਸਮੑਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥
27 ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥
28 ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥
29 ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥
30 ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥
31 ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥
32 ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥
33 ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥
34 ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥
35 ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥
36 ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥