Ang 6
1 ਆਖਹਿ ਗੋਪੀ ਤੈ ਗੋਵਿੰਦ ॥
2 ਆਖਹਿ ਈਸਰ ਆਖਹਿ ਸਿਧ ॥
3 ਆਖਹਿ ਕੇਤੇ ਕੀਤੇ ਬੁਧ ॥
4 ਆਖਹਿ ਦਾਨਵ ਆਖਹਿ ਦੇਵ ॥
5 ਆਖਹਿ ਸੁਰਿ ਨਰ ਮੁਨਿ ਜਨ ਸੇਵ ॥
6 ਕੇਤੇ ਆਖਹਿ ਆਖਣਿ ਪਾਹਿ ॥
7 ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥
8 ਏਤੇ ਕੀਤੇ ਹੋਰਿ ਕਰੇਹਿ ॥
9 ਤਾ ਆਖਿ ਨ ਸਕਹਿ ਕੇਈ ਕੇਇ ॥
10 ਜੇਵਡੁ ਭਾਵੈ ਤੇਵਡੁ ਹੋਇ ॥
11 ਨਾਨਕ ਜਾਣੈ ਸਾਚਾ ਸੋਇ ॥
12 ਜੇ ਕੋ ਆਖੈ ਬੋਲੁਵਿਗਾੜੁ ॥
13 ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥
14 ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
15 ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥
16 ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥
17 ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
18 ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥
19 ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥
20 ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
21 ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥
22 ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥
23 ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥
24 ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥
25 ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
26 ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥
27 ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥
28 ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
29 ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥
30 ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
31 ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
32 ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
33 ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥
34 ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥
35 ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥
36 ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥
37 ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥
38 ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥
39 ਆਦੇਸੁ ਤਿਸੈ ਆਦੇਸੁ ॥
40 ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥
41 ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥
42 ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥
43 ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥