Sri Guru Granth Sahib Ji

Ang 603

अनुवाद बदलें

1 ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥

2 ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥

3 ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥

4 ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥

5 ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥

6 ਨਾਨਕ ਨਾਮੁ ਹਰਿ ਪਾਈਐ ਭਾਈ ਗੁਰਸਬਦੀ ਮੇਲਾਇ ॥੪॥੮॥

7 ਸੋਰਠਿ ਮਹਲਾ ੩ ਘਰੁ ੧ ॥

8 ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥

9 ਰਾਮ ਨਾਮਿ ਲਗਿ ਛੂਟੀਐ ਭਾਈ ਪੂਛਹੁ ਗਿਆਨੀਆ ਜਾਇ ॥੧॥

10 ਮਨ ਰੇ ਤ੍ਰੈ ਗੁਣ ਛੋਡਿ ਚਉਥੈ ਚਿਤੁ ਲਾਇ ॥

11 ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ ਗਾਇ ॥ ਰਹਾਉ ॥

12 ਨਾਮੈ ਤੇ ਸਭਿ ਊਪਜੇ ਭਾਈ ਨਾਇ ਵਿਸਰਿਐ ਮਰਿ ਜਾਇ ॥

13 ਅਗਿਆਨੀ ਜਗਤੁ ਅੰਧੁ ਹੈ ਭਾਈ ਸੂਤੇ ਗਏ ਮੁਹਾਇ ॥੨॥

14 ਗੁਰਮੁਖਿ ਜਾਗੇ ਸੇ ਉਬਰੇ ਭਾਈ ਭਵਜਲੁ ਪਾਰਿ ਉਤਾਰਿ ॥

15 ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ ਹਿਰਦੈ ਰਖਿਆ ਉਰ ਧਾਰਿ ॥੩॥

16 ਗੁਰ ਸਰਣਾਈ ਉਬਰੇ ਭਾਈ ਰਾਮ ਨਾਮਿ ਲਿਵ ਲਾਇ ॥

17 ਨਾਨਕ ਨਾਉ ਬੇੜਾ ਨਾਉ ਤੁਲਹੜਾ ਭਾਈ ਜਿਤੁ ਲਗਿ ਪਾਰਿ ਜਨ ਪਾਇ ॥੪॥੯॥

18 ਸੋਰਠਿ ਮਹਲਾ ੩ ਘਰੁ ੧ ॥

19 ਸਤਿਗੁਰੁ ਸੁਖ ਸਾਗਰੁ ਜਗ ਅੰਤਰਿ ਹੋਰ ਥੈ ਸੁਖੁ ਨਾਹੀ ॥

20 ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥੧॥

21 ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ ॥

22 ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥ ਰਹਾਉ ॥

23 ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਨ ਆਇਆ ॥

24 ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥੨॥

25 ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ ॥

26 ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥੩॥

27 ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥

28 ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥੪॥੧੦॥

29 ਸੋਰਠਿ ਮਹਲਾ ੩ ॥

30 ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥

31 ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥

32 ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥

33 ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥

34 ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥

35 ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें