Ang 630
1 ਸਭ ਜੀਅ ਤੇਰੇ ਦਇਆਲਾ ॥
2 ਅਪਨੇ ਭਗਤ ਕਰਹਿ ਪ੍ਰਤਿਪਾਲਾ ॥
3 ਅਚਰਜੁ ਤੇਰੀ ਵਡਿਆਈ ॥
4 ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥
5 ਸੋਰਠਿ ਮਹਲਾ ੫ ॥
6 ਨਾਲਿ ਨਰਾਇਣੁ ਮੇਰੈ ॥
7 ਜਮਦੂਤੁ ਨ ਆਵੈ ਨੇਰੈ ॥
8 ਕੰਠਿ ਲਾਇ ਪ੍ਰਭ ਰਾਖੈ ॥
9 ਸਤਿਗੁਰ ਕੀ ਸਚੁ ਸਾਖੈ ॥੧॥
10 ਗੁਰਿ ਪੂਰੈ ਪੂਰੀ ਕੀਤੀ ॥
11 ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥
12 ਪ੍ਰਭਿ ਸਗਲੇ ਥਾਨ ਵਸਾਏ ॥
13 ਸੁਖਿ ਸਾਂਦਿ ਫਿਰਿ ਆਏ ॥
14 ਨਾਨਕ ਪ੍ਰਭ ਸਰਣਾਏ ॥
15 ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥
16 ਸੋਰਠਿ ਮਹਲਾ ੫ ॥
17 ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥
18 ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥
19 ਹਰਿ ਰਸੁ ਪੀਵਹੁ ਭਾਈ ॥
20 ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥
21 ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥
22 ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥
23 ਸੋਰਠਿ ਮਹਲਾ ੫ ॥
24 ਕਰਨ ਕਰਾਵਨ ਹਰਿ ਅੰਤਰਜਾਮੀ ਜਨ ਅਪੁਨੇ ਕੀ ਰਾਖੈ ॥
25 ਜੈ ਜੈ ਕਾਰੁ ਹੋਤੁ ਜਗ ਭੀਤਰਿ ਸਬਦੁ ਗੁਰੂ ਰਸੁ ਚਾਖੈ ॥੧॥
26 ਪ੍ਰਭ ਜੀ ਤੇਰੀ ਓਟ ਗੁਸਾਈ ॥
27 ਤੂ ਸਮਰਥੁ ਸਰਨਿ ਕਾ ਦਾਤਾ ਆਠ ਪਹਰ ਤੁਮੑ ਧਿਆਈ ॥ ਰਹਾਉ ॥
28 ਜੋ ਜਨੁ ਭਜਨੁ ਕਰੇ ਪ੍ਰਭ ਤੇਰਾ ਤਿਸੈ ਅੰਦੇਸਾ ਨਾਹੀ ॥
29 ਸਤਿਗੁਰ ਚਰਨ ਲਗੇ ਭਉ ਮਿਟਿਆ ਹਰਿ ਗੁਨ ਗਾਏ ਮਨ ਮਾਹੀ ॥੨॥
30 ਸੂਖ ਸਹਜ ਆਨੰਦ ਘਨੇਰੇ ਸਤਿਗੁਰ ਦੀਆ ਦਿਲਾਸਾ ॥
31 ਜਿਣਿ ਘਰਿ ਆਏ ਸੋਭਾ ਸੇਤੀ ਪੂਰਨ ਹੋਈ ਆਸਾ ॥੩॥
32 ਪੂਰਾ ਗੁਰੁ ਪੂਰੀ ਮਤਿ ਜਾ ਕੀ ਪੂਰਨ ਪ੍ਰਭ ਕੇ ਕਾਮਾ ॥
33 ਗੁਰ ਚਰਨੀ ਲਾਗਿ ਤਰਿਓ ਭਵ ਸਾਗਰੁ ਜਪਿ ਨਾਨਕ ਹਰਿ ਹਰਿ ਨਾਮਾ ॥੪॥੨੬॥੯੦॥
34 ਸੋਰਠਿ ਮਹਲਾ ੫ ॥
35 ਭਇਓ ਕਿਰਪਾਲੁ ਦੀਨ ਦੁਖ ਭੰਜਨੁ ਆਪੇ ਸਭ ਬਿਧਿ ਥਾਟੀ ॥
36 ਖਿਨ ਮਹਿ ਰਾਖਿ ਲੀਓ ਜਨੁ ਅਪੁਨਾ ਗੁਰ ਪੂਰੈ ਬੇੜੀ ਕਾਟੀ ॥੧॥
37 ਮੇਰੇ ਮਨ ਗੁਰ ਗੋਵਿੰਦੁ ਸਦ ਧਿਆਈਐ ॥
38 ਸਗਲ ਕਲੇਸ ਮਿਟਹਿ ਇਸੁ ਤਨ ਤੇ ਮਨ ਚਿੰਦਿਆ ਫਲੁ ਪਾਈਐ ॥ ਰਹਾਉ ॥
39 ਜੀਅ ਜੰਤ ਜਾ ਕੇ ਸਭਿ ਕੀਨੇ ਪ੍ਰਭੁ ਊਚਾ ਅਗਮ ਅਪਾਰਾ ॥
40 ਸਾਧਸੰਗਿ ਨਾਨਕ ਨਾਮੁ ਧਿਆਇਆ ਮੁਖ ਊਜਲ ਭਏ ਦਰਬਾਰਾ ॥੨॥੨੭॥੯੧॥
41 ਸੋਰਠਿ ਮਹਲਾ ੫ ॥
42 ਸਿਮਰਉ ਅਪੁਨਾ ਸਾਂਈ ॥
43 ਦਿਨਸੁ ਰੈਨਿ ਸਦ ਧਿਆਈ ॥
44 ਹਾਥ ਦੇਇ ਜਿਨਿ ਰਾਖੇ ॥
45 ਹਰਿ ਨਾਮ ਮਹਾ ਰਸ ਚਾਖੇ ॥੧॥