Ang 631
1 ਅਪਨੇ ਗੁਰ ਊਪਰਿ ਕੁਰਬਾਨੁ ॥
2 ਭਏ ਕਿਰਪਾਲ ਪੂਰਨ ਪ੍ਰਭ ਦਾਤੇ ਜੀਅ ਹੋਏ ਮਿਹਰਵਾਨ ॥ ਰਹਾਉ ॥
3 ਨਾਨਕ ਜਨ ਸਰਨਾਈ ॥
4 ਜਿਨਿ ਪੂਰਨ ਪੈਜ ਰਖਾਈ ॥
5 ਸਗਲੇ ਦੂਖ ਮਿਟਾਈ ॥
6 ਸੁਖੁ ਭੁੰਚਹੁ ਮੇਰੇ ਭਾਈ ॥੨॥੨੮॥੯੨॥
7 ਸੋਰਠਿ ਮਹਲਾ ੫ ॥
8 ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥
9 ਰਾਖੁ ਪੈਜ ਨਾਮ ਅਪੁਨੇ ਕੀ ਕਰਨ ਕਰਾਵਨਹਾਰੇ ॥੧॥
10 ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥
11 ਬੁਰੇ ਭਲੇ ਹਮ ਥਾਰੇ ॥ ਰਹਾਉ ॥
12 ਸੁਣੀ ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥
13 ਪਹਿਰਿ ਸਿਰਪਾਉ ਸੇਵਕ ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥੨॥੨੯॥੯੩॥
14 ਸੋਰਠਿ ਮਹਲਾ ੫ ॥
15 ਜੀਅ ਜੰਤ ਸਭਿ ਵਸਿ ਕਰਿ ਦੀਨੇ ਸੇਵਕ ਸਭਿ ਦਰਬਾਰੇ ॥
16 ਅੰਗੀਕਾਰੁ ਕੀਓ ਪ੍ਰਭ ਅਪੁਨੇ ਭਵ ਨਿਧਿ ਪਾਰਿ ਉਤਾਰੇ ॥੧॥
17 ਸੰਤਨ ਕੇ ਕਾਰਜ ਸਗਲ ਸਵਾਰੇ ॥
18 ਦੀਨ ਦਇਆਲ ਕ੍ਰਿਪਾਲ ਕ੍ਰਿਪਾ ਨਿਧਿ ਪੂਰਨ ਖਸਮ ਹਮਾਰੇ ॥ ਰਹਾਉ ॥
19 ਆਉ ਬੈਠੁ ਆਦਰੁ ਸਭ ਥਾਈ ਊਨ ਨ ਕਤਹੂੰ ਬਾਤਾ ॥
20 ਭਗਤਿ ਸਿਰਪਾਉ ਦੀਓ ਜਨ ਅਪੁਨੇ ਪ੍ਰਤਾਪੁ ਨਾਨਕ ਪ੍ਰਭ ਜਾਤਾ ॥੨॥੩੦॥੯੪॥
21 ਸੋਰਠਿ ਮਹਲਾ ੯ ॥
22 ੴ ਸਤਿਗੁਰ ਪ੍ਰਸਾਦਿ ॥
23 ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥
24 ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥
25 ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥
26 ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥੧॥
27 ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥
28 ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥੨॥੧॥
29 ਸੋਰਠਿ ਮਹਲਾ ੯ ॥
30 ਮਨ ਕੀ ਮਨ ਹੀ ਮਾਹਿ ਰਹੀ ॥
31 ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥
32 ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥
33 ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥
34 ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥
35 ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥
36 ਸੋਰਠਿ ਮਹਲਾ ੯ ॥
37 ਮਨ ਰੇ ਕਉਨੁ ਕੁਮਤਿ ਤੈ ਲੀਨੀ ॥
38 ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥
39 ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥