Ang 635
1 ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥
2 ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥
3 ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥
4 ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥
5 ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥
6 ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥
7 ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥
8 ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥
9 ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥
10 ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥
11 ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥
12 ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥
13 ਸੋਰਠਿ ਮਹਲਾ ੧ ਤਿਤੁਕੀ ॥
14 ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥
15 ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥
16 ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥
17 ਸੁਣਿ ਪੰਡਿਤ ਕਰਮਾ ਕਾਰੀ ॥
18 ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥
19 ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥
20 ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥
21 ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥
22 ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥
23 ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥
24 ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥
25 ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥
26 ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥
27 ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥
28 ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥
29 ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥
30 ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥
31 ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥
32 ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥
33 ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥
34 ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥
35 ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥