Ang 645
1 ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥
2 ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥
3 ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥
4 ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥
5 ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥
6 ਪਉੜੀ ॥
7 ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥
8 ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥
9 ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥
10 ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥
11 ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥
12 ਸਲੋਕੁ ਮਃ ੩ ॥
13 ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥
14 ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥
15 ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥
16 ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥
17 ਮਃ ੩ ॥
18 ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥
19 ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥
20 ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥
21 ਪਉੜੀ ॥
22 ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥
23 ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥
24 ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥
25 ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥
26 ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
27 ਸਲੋਕੁ ਮਃ ੩ ॥
28 ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥
29 ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥
30 ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ ॥
31 ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿ ਧਾਰਿ ॥
32 ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥
33 ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥੧॥
34 ਮਃ ੩ ॥
35 ਜੋ ਧੁਰਿ ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥
36 ਆਪਿ ਵਿਛੋੜੇਨੁ ਸੇ ਵਿਛੁੜੇ ਦੂਜੈ ਭਾਇ ਖੁਆਇ ॥
37 ਨਾਨਕ ਵਿਣੁ ਕਰਮਾ ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥੨॥
38 ਪਉੜੀ ॥
39 ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥
40 ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥
41 ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ ॥
42 ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥
43 ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥੮॥
44 ਸਲੋਕੁ ਮਃ ੩ ॥