Ang 647
1 ਸਲੋਕੁ ਮਃ ੩ ॥
2 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥
3 ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥
4 ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥
5 ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥
6 ਮਃ ੩ ॥
7 ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥
8 ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥
9 ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥
10 ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥
11 ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥
12 ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥
13 ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥
14 ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥
15 ਪਉੜੀ ॥
16 ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥
17 ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥
18 ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥
19 ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥
20 ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
21 ਸਲੋਕੁ ਮਃ ੩ ॥
22 ਪੰਡਿਤ ਮੈਲੁ ਨ ਚੁਕਈ ਜੇ ਵੇਦ ਪੜੈ ਜੁਗ ਚਾਰਿ ॥
23 ਤ੍ਰੈ ਗੁਣ ਮਾਇਆ ਮੂਲੁ ਹੈ ਵਿਚਿ ਹਉਮੈ ਨਾਮੁ ਵਿਸਾਰਿ ॥
24 ਪੰਡਿਤ ਭੂਲੇ ਦੂਜੈ ਲਾਗੇ ਮਾਇਆ ਕੈ ਵਾਪਾਰਿ ॥
25 ਅੰਤਰਿ ਤ੍ਰਿਸਨਾ ਭੁਖ ਹੈ ਮੂਰਖ ਭੁਖਿਆ ਮੁਏ ਗਵਾਰ ॥
26 ਸਤਿਗੁਰਿ ਸੇਵਿਐ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥
27 ਅੰਦਰਹੁ ਤ੍ਰਿਸਨਾ ਭੁਖ ਗਈ ਸਚੈ ਨਾਇ ਪਿਆਰਿ ॥
28 ਨਾਨਕ ਨਾਮਿ ਰਤੇ ਸਹਜੇ ਰਜੇ ਜਿਨਾ ਹਰਿ ਰਖਿਆ ਉਰਿ ਧਾਰਿ ॥੧॥
29 ਮਃ ੩ ॥
30 ਮਨਮੁਖ ਹਰਿ ਨਾਮੁ ਨ ਸੇਵਿਆ ਦੁਖੁ ਲਗਾ ਬਹੁਤਾ ਆਇ ॥
31 ਅੰਤਰਿ ਅਗਿਆਨੁ ਅੰਧੇਰੁ ਹੈ ਸੁਧਿ ਨ ਕਾਈ ਪਾਇ ॥
32 ਮਨਹਠਿ ਸਹਜਿ ਨ ਬੀਜਿਓ ਭੁਖਾ ਕਿ ਅਗੈ ਖਾਇ ॥
33 ਨਾਮੁ ਨਿਧਾਨੁ ਵਿਸਾਰਿਆ ਦੂਜੈ ਲਗਾ ਜਾਇ ॥
34 ਨਾਨਕ ਗੁਰਮੁਖਿ ਮਿਲਹਿ ਵਡਿਆਈਆ ਜੇ ਆਪੇ ਮੇਲਿ ਮਿਲਾਇ ॥੨॥
35 ਪਉੜੀ ॥
36 ਹਰਿ ਰਸਨਾ ਹਰਿ ਜਸੁ ਗਾਵੈ ਖਰੀ ਸੁਹਾਵਣੀ ॥
37 ਜੋ ਮਨਿ ਤਨਿ ਮੁਖਿ ਹਰਿ ਬੋਲੈ ਸਾ ਹਰਿ ਭਾਵਣੀ ॥
38 ਜੋ ਗੁਰਮੁਖਿ ਚਖੈ ਸਾਦੁ ਸਾ ਤ੍ਰਿਪਤਾਵਣੀ ॥
39 ਗੁਣ ਗਾਵੈ ਪਿਆਰੇ ਨਿਤ ਗੁਣ ਗਾਇ ਗੁਣੀ ਸਮਝਾਵਣੀ ॥
40 ਜਿਸੁ ਹੋਵੈ ਆਪਿ ਦਇਆਲੁ ਸਾ ਸਤਿਗੁਰੂ ਗੁਰੂ ਬੁਲਾਵਣੀ ॥੧੩॥
41 ਸਲੋਕੁ ਮਃ ੩ ॥
42 ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥
43 ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥