Ang 65
1 ਸਤਿਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਕੀ ਕੀਮ ਨ ਪਾਈ ॥
2 ਪ੍ਰਭੁ ਸਖਾ ਹਰਿ ਜੀਉ ਮੇਰਾ ਅੰਤੇ ਹੋਇ ਸਖਾਈ ॥੩॥
3 ਪੇਈਅੜੈ ਜਗਜੀਵਨੁ ਦਾਤਾ ਮਨਮੁਖਿ ਪਤਿ ਗਵਾਈ ॥
4 ਬਿਨੁ ਸਤਿਗੁਰ ਕੋ ਮਗੁ ਨ ਜਾਣੈ ਅੰਧੇ ਠਉਰ ਨ ਕਾਈ ॥
5 ਹਰਿ ਸੁਖਦਾਤਾ ਮਨਿ ਨਹੀ ਵਸਿਆ ਅੰਤਿ ਗਇਆ ਪਛੁਤਾਈ ॥੪॥
6 ਪੇਈਅੜੈ ਜਗਜੀਵਨੁ ਦਾਤਾ ਗੁਰਮਤਿ ਮੰਨਿ ਵਸਾਇਆ ॥
7 ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਹਉਮੈ ਮੋਹੁ ਚੁਕਾਇਆ ॥
8 ਜਿਸੁ ਸਿਉ ਰਾਤਾ ਤੈਸੋ ਹੋਵੈ ਸਚੇ ਸਚਿ ਸਮਾਇਆ ॥੫॥
9 ਆਪੇ ਨਦਰਿ ਕਰੇ ਭਾਉ ਲਾਏ ਗੁਰਸਬਦੀ ਬੀਚਾਰਿ ॥
10 ਸਤਿਗੁਰੁ ਸੇਵਿਐ ਸਹਜੁ ਊਪਜੈ ਹਉਮੈ ਤ੍ਰਿਸਨਾ ਮਾਰਿ ॥
11 ਹਰਿ ਗੁਣਦਾਤਾ ਸਦ ਮਨਿ ਵਸੈ ਸਚੁ ਰਖਿਆ ਉਰ ਧਾਰਿ ॥੬॥
12 ਪ੍ਰਭੁ ਮੇਰਾ ਸਦਾ ਨਿਰਮਲਾ ਮਨਿ ਨਿਰਮਲਿ ਪਾਇਆ ਜਾਇ ॥
13 ਨਾਮੁ ਨਿਧਾਨੁ ਹਰਿ ਮਨਿ ਵਸੈ ਹਉਮੈ ਦੁਖੁ ਸਭੁ ਜਾਇ ॥
14 ਸਤਿਗੁਰਿ ਸਬਦੁ ਸੁਣਾਇਆ ਹਉ ਸਦ ਬਲਿਹਾਰੈ ਜਾਉ ॥੭॥
15 ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥
16 ਹਰਿ ਜੀਉ ਭਗਤਿ ਵਛਲੁ ਸੁਖਦਾਤਾ ਕਰਿ ਕਿਰਪਾ ਮੰਨਿ ਵਸਾਈ ॥
17 ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੮॥੧॥੧੮॥
18 ਸਿਰੀਰਾਗੁ ਮਹਲਾ ੩ ॥
19 ਹਉਮੈ ਕਰਮ ਕਮਾਵਦੇ ਜਮਡੰਡੁ ਲਗੈ ਤਿਨ ਆਇ ॥
20 ਜਿ ਸਤਿਗੁਰੁ ਸੇਵਨਿ ਸੇ ਉਬਰੇ ਹਰਿ ਸੇਤੀ ਲਿਵ ਲਾਇ ॥੧॥
21 ਮਨ ਰੇ ਗੁਰਮੁਖਿ ਨਾਮੁ ਧਿਆਇ ॥
22 ਧੁਰਿ ਪੂਰਬਿ ਕਰਤੈ ਲਿਖਿਆ ਤਿਨਾ ਗੁਰਮਤਿ ਨਾਮਿ ਸਮਾਇ ॥੧॥ ਰਹਾਉ ॥
23 ਵਿਣੁ ਸਤਿਗੁਰ ਪਰਤੀਤਿ ਨ ਆਵਈ ਨਾਮਿ ਨ ਲਾਗੋ ਭਾਉ ॥
24 ਸੁਪਨੈ ਸੁਖੁ ਨ ਪਾਵਈ ਦੁਖ ਮਹਿ ਸਵੈ ਸਮਾਇ ॥੨॥
25 ਜੇ ਹਰਿ ਹਰਿ ਕੀਚੈ ਬਹੁਤੁ ਲੋਚੀਐ ਕਿਰਤੁ ਨ ਮੇਟਿਆ ਜਾਇ ॥
26 ਹਰਿ ਕਾ ਭਾਣਾ ਭਗਤੀ ਮੰਨਿਆ ਸੇ ਭਗਤ ਪਏ ਦਰਿ ਥਾਇ ॥੩॥
27 ਗੁਰੁ ਸਬਦੁ ਦਿੜਾਵੈ ਰੰਗ ਸਿਉ ਬਿਨੁ ਕਿਰਪਾ ਲਇਆ ਨ ਜਾਇ ॥
28 ਜੇ ਸਉ ਅੰਮ੍ਰਿਤੁ ਨੀਰੀਐ ਭੀ ਬਿਖੁ ਫਲੁ ਲਾਗੈ ਧਾਇ ॥੪॥
29 ਸੇ ਜਨ ਸਚੇ ਨਿਰਮਲੇ ਜਿਨ ਸਤਿਗੁਰ ਨਾਲਿ ਪਿਆਰੁ ॥
30 ਸਤਿਗੁਰ ਕਾ ਭਾਣਾ ਕਮਾਵਦੇ ਬਿਖੁ ਹਉਮੈ ਤਜਿ ਵਿਕਾਰੁ ॥੫॥
31 ਮਨਹਠਿ ਕਿਤੈ ਉਪਾਇ ਨ ਛੂਟੀਐ ਸਿਮ੍ਰਿਤਿ ਸਾਸਤ੍ਰ ਸੋਧਹੁ ਜਾਇ ॥
32 ਮਿਲਿ ਸੰਗਤਿ ਸਾਧੂ ਉਬਰੇ ਗੁਰ ਕਾ ਸਬਦੁ ਕਮਾਇ ॥੬॥
33 ਹਰਿ ਕਾ ਨਾਮੁ ਨਿਧਾਨੁ ਹੈ ਜਿਸੁ ਅੰਤੁ ਨ ਪਾਰਾਵਾਰੁ ॥
34 ਗੁਰਮੁਖਿ ਸੇਈ ਸੋਹਦੇ ਜਿਨ ਕਿਰਪਾ ਕਰੇ ਕਰਤਾਰੁ ॥੭॥
35 ਨਾਨਕ ਦਾਤਾ ਏਕੁ ਹੈ ਦੂਜਾ ਅਉਰੁ ਨ ਕੋਇ ॥
36 ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੮॥੨॥੧੯॥