Ang 665
1 ਪ੍ਰਭ ਸਾਚੇ ਕੀ ਸਾਚੀ ਕਾਰ ॥
2 ਨਾਨਕ ਨਾਮਿ ਸਵਾਰਣਹਾਰ ॥੪॥੪॥
3 ਧਨਾਸਰੀ ਮਹਲਾ ੩ ॥
4 ਜੋ ਹਰਿ ਸੇਵਹਿ ਤਿਨ ਬਲਿ ਜਾਉ ॥
5 ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥
6 ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥
7 ਸਾਚੈ ਸਬਦਿ ਵਸੈ ਮਨਿ ਆਇ ॥੧॥
8 ਗੁਰਬਾਣੀ ਸੁਣਿ ਮੈਲੁ ਗਵਾਏ ॥
9 ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥
10 ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥
11 ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥
12 ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥
13 ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥
14 ਨ ਸਬਦੁ ਬੂਝੈ ਨ ਜਾਣੈ ਬਾਣੀ ॥
15 ਮਨਮੁਖਿ ਅੰਧੇ ਦੁਖਿ ਵਿਹਾਣੀ ॥
16 ਸਤਿਗੁਰੁ ਭੇਟੇ ਤਾ ਸੁਖੁ ਪਾਏ ॥
17 ਹਉਮੈ ਵਿਚਹੁ ਠਾਕਿ ਰਹਾਏ ॥੩॥
18 ਕਿਸ ਨੋ ਕਹੀਐ ਦਾਤਾ ਇਕੁ ਸੋਇ ॥
19 ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥
20 ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥
21 ਨਾਨਕ ਸਾਚੇ ਸਾਚਾ ਭਾਵਾ ॥੪॥੫॥
22 ਧਨਾਸਰੀ ਮਹਲਾ ੩ ॥
23 ਮਨੁ ਮਰੈ ਧਾਤੁ ਮਰਿ ਜਾਇ ॥
24 ਬਿਨੁ ਮਨ ਮੂਏ ਕੈਸੇ ਹਰਿ ਪਾਇ ॥
25 ਇਹੁ ਮਨੁ ਮਰੈ ਦਾਰੂ ਜਾਣੈ ਕੋਇ ॥
26 ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥
27 ਜਿਸ ਨੋ ਬਖਸੇ ਹਰਿ ਦੇ ਵਡਿਆਈ ॥
28 ਗੁਰ ਪਰਸਾਦਿ ਵਸੈ ਮਨਿ ਆਈ ॥ ਰਹਾਉ ॥
29 ਗੁਰਮੁਖਿ ਕਰਣੀ ਕਾਰ ਕਮਾਵੈ ॥
30 ਤਾ ਇਸੁ ਮਨ ਕੀ ਸੋਝੀ ਪਾਵੈ ॥
31 ਮਨੁ ਮੈ ਮਤੁ ਮੈਗਲ ਮਿਕਦਾਰਾ ॥
32 ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥
33 ਮਨੁ ਅਸਾਧੁ ਸਾਧੈ ਜਨੁ ਕੋਈ ॥
34 ਅਚਰੁ ਚਰੈ ਤਾ ਨਿਰਮਲੁ ਹੋਈ ॥
35 ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥
36 ਹਉਮੈ ਵਿਚਹੁ ਤਜੈ ਵਿਕਾਰ ॥੩॥
37 ਜੋ ਧੁਰਿ ਰਖਿਅਨੁ ਮੇਲਿ ਮਿਲਾਇ ॥
38 ਕਦੇ ਨ ਵਿਛੁੜਹਿ ਸਬਦਿ ਸਮਾਇ ॥
39 ਆਪਣੀ ਕਲਾ ਆਪੇ ਪ੍ਰਭੁ ਜਾਣੈ ॥
40 ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੬॥
41 ਧਨਾਸਰੀ ਮਹਲਾ ੩ ॥
42 ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥
43 ਮਨਮੁਖ ਭੂਲੇ ਅੰਧ ਗਾਵਾਰ ॥
44 ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥
45 ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥
46 ਸਾਚਾ ਧਨੁ ਗੁਰਮਤੀ ਪਾਏ ॥
47 ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥
48 ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥
49 ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥
50 ਸਤਿਗੁਰੁ ਭੇਟੇ ਪੂਰੈ ਭਾਗਿ ॥
51 ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥
52 ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥
53 ਪੂਰੈ ਭਾਗਿ ਹਰਿ ਨਾਮਿ ਸਮਾਣੀ ॥
54 ਸਿਧ ਸਾਧਿਕ ਤਰਸਹਿ ਸਭਿ ਲੋਇ ॥
55 ਪੂਰੈ ਭਾਗਿ ਪਰਾਪਤਿ ਹੋਇ ॥੩॥
56 ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥
57 ਊਤਮ ਬ੍ਰਹਮੁ ਪਛਾਣੈ ਕੋਇ ॥
58 ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥