Ang 674
1 ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥
2 ਜਿਹਵਾ ਏਕ ਕਵਨ ਗੁਨ ਕਹੀਐ ॥
3 ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥
4 ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥
5 ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥
6 ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥
7 ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
8 ਧਨਾਸਰੀ ਮਹਲਾ ੫ ॥
9 ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥
10 ਕਹੂੰ ਨ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥੧॥
11 ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥
12 ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੈਨ ॥੧॥ ਰਹਾਉ ॥
13 ਜਾਪ ਤਾਪ ਭ੍ਰਮਨ ਬਸੁਧਾ ਕਰਿ ਉਰਧ ਤਾਪ ਲੈ ਗੈਨ ॥
14 ਇਹ ਬਿਧਿ ਨਹ ਪਤੀਆਨੋ ਠਾਕੁਰ ਜੋਗ ਜੁਗਤਿ ਕਰਿ ਜੈਨ ॥੨॥
15 ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ ਜਿਸੁ ਕਿਰਪੈਨ ॥
16 ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ ਸੁਖਿ ਜਨ ਰੈਨ ॥੩॥੧੩॥
17 ਧਨਾਸਰੀ ਮਹਲਾ ੫ ॥
18 ਬੰਧਨ ਤੇ ਛੁਟਕਾਵੈ ਪ੍ਰਭੂ ਮਿਲਾਵੈ ਹਰਿ ਹਰਿ ਨਾਮੁ ਸੁਨਾਵੈ ॥
19 ਅਸਥਿਰੁ ਕਰੇ ਨਿਹਚਲੁ ਇਹੁ ਮਨੂਆ ਬਹੁਰਿ ਨ ਕਤਹੂ ਧਾਵੈ ॥੧॥
20 ਹੈ ਕੋਊ ਐਸੋ ਹਮਰਾ ਮੀਤੁ ॥
21 ਸਗਲ ਸਮਗ੍ਰੀ ਜੀਉ ਹੀਉ ਦੇਉ ਅਰਪਉ ਅਪਨੋ ਚੀਤੁ ॥੧॥ ਰਹਾਉ ॥
22 ਪਰ ਧਨ ਪਰ ਤਨ ਪਰ ਕੀ ਨਿੰਦਾ ਇਨ ਸਿਉ ਪ੍ਰੀਤਿ ਨ ਲਾਗੈ ॥
23 ਸੰਤਹ ਸੰਗੁ ਸੰਤ ਸੰਭਾਖਨੁ ਹਰਿ ਕੀਰਤਨਿ ਮਨੁ ਜਾਗੈ ॥੨॥
24 ਗੁਣ ਨਿਧਾਨ ਦਇਆਲ ਪੁਰਖ ਪ੍ਰਭ ਸਰਬ ਸੂਖ ਦਇਆਲਾ ॥
25 ਮਾਗੈ ਦਾਨੁ ਨਾਮੁ ਤੇਰੋ ਨਾਨਕੁ ਜਿਉ ਮਾਤਾ ਬਾਲ ਗੁਪਾਲਾ ॥੩॥੧੪॥
26 ਧਨਾਸਰੀ ਮਹਲਾ ੫ ॥
27 ਹਰਿ ਹਰਿ ਲੀਨੇ ਸੰਤ ਉਬਾਰਿ ॥
28 ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥
29 ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥
30 ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥
31 ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥
32 ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥
33 ਧਨਾਸਿਰੀ ਮਹਲਾ ੫ ॥
34 ਅਬ ਹਰਿ ਰਾਖਨਹਾਰੁ ਚਿਤਾਰਿਆ ॥
35 ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥
36 ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥
37 ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥