Ang 676
1 ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥
2 ਧਨਾਸਰੀ ਮਹਲਾ ੫ ॥
3 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥
4 ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥
5 ਤਾ ਤੇ ਮੋਹਿ ਧਾਰੀ ਓਟ ਗੋਪਾਲ ॥
6 ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥
7 ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥
8 ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥
9 ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥
10 ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥
11 ਧਨਾਸਰੀ ਮਹਲਾ ੫ ਘਰੁ ੨ ਚਉਪਦੇ ॥
12 ੴ ਸਤਿਗੁਰ ਪ੍ਰਸਾਦਿ ॥
13 ਛੋਡਿ ਜਾਹਿ ਸੇ ਕਰਹਿ ਪਰਾਲ ॥
14 ਕਾਮਿ ਨ ਆਵਹਿ ਸੇ ਜੰਜਾਲ ॥
15 ਸੰਗਿ ਨ ਚਾਲਹਿ ਤਿਨ ਸਿਉ ਹੀਤ ॥
16 ਜੋ ਬੈਰਾਈ ਸੇਈ ਮੀਤ ॥੧॥
17 ਐਸੇ ਭਰਮਿ ਭੁਲੇ ਸੰਸਾਰਾ ॥
18 ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥
19 ਸਾਚੁ ਧਰਮੁ ਨਹੀ ਭਾਵੈ ਡੀਠਾ ॥
20 ਝੂਠ ਧੋਹ ਸਿਉ ਰਚਿਓ ਮੀਠਾ ॥
21 ਦਾਤਿ ਪਿਆਰੀ ਵਿਸਰਿਆ ਦਾਤਾਰਾ ॥
22 ਜਾਣੈ ਨਾਹੀ ਮਰਣੁ ਵਿਚਾਰਾ ॥੨॥
23 ਵਸਤੁ ਪਰਾਈ ਕਉ ਉਠਿ ਰੋਵੈ ॥
24 ਕਰਮ ਧਰਮ ਸਗਲਾ ਈ ਖੋਵੈ ॥
25 ਹੁਕਮੁ ਨ ਬੂਝੈ ਆਵਣ ਜਾਣੇ ॥
26 ਪਾਪ ਕਰੈ ਤਾ ਪਛੋਤਾਣੇ ॥੩॥
27 ਜੋ ਤੁਧੁ ਭਾਵੈ ਸੋ ਪਰਵਾਣੁ ॥
28 ਤੇਰੇ ਭਾਣੇ ਨੋ ਕੁਰਬਾਣੁ ॥
29 ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥
30 ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥੪॥੧॥੨੨॥
31 ਧਨਾਸਰੀ ਮਹਲਾ ੫ ॥
32 ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥
33 ਖਾਟਣ ਕਉ ਹਰਿ ਹਰਿ ਰੋਜਗਾਰੁ ॥
34 ਸੰਚਣ ਕਉ ਹਰਿ ਏਕੋ ਨਾਮੁ ॥
35 ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥
36 ਨਾਮਿ ਰਤੇ ਪ੍ਰਭ ਰੰਗਿ ਅਪਾਰ ॥
37 ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥
38 ਸਾਧ ਕੀ ਸੋਭਾ ਅਤਿ ਮਸਕੀਨੀ ॥
39 ਸੰਤ ਵਡਾਈ ਹਰਿ ਜਸੁ ਚੀਨੀ ॥
40 ਅਨਦੁ ਸੰਤਨ ਕੈ ਭਗਤਿ ਗੋਵਿੰਦ ॥
41 ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥
42 ਜਹ ਸਾਧ ਸੰਤਨ ਹੋਵਹਿ ਇਕਤ੍ਰ ॥
43 ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥
44 ਸਾਧ ਸਭਾ ਮਹਿ ਅਨਦ ਬਿਸ੍ਰਾਮ ॥
45 ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥
46 ਦੁਇ ਕਰ ਜੋੜਿ ਕਰੀ ਅਰਦਾਸਿ ॥
47 ਚਰਨ ਪਖਾਰਿ ਕਹਾਂ ਗੁਣਤਾਸ ॥
48 ਪ੍ਰਭ ਦਇਆਲ ਕਿਰਪਾਲ ਹਜੂਰਿ ॥
49 ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥