Ang 738
1 ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥
2 ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥
3 ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥
4 ਬੂਝੀ ਤਪਤਿ ਘਰਹਿ ਪਿਰੁ ਪਾਇਆ ॥
5 ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥
6 ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥
7 ਜਹ ਦੇਖਾ ਤਹ ਪਿਰੁ ਹੈ ਭਾਈ ॥
8 ਖੋਲੑਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥
9 ਸੂਹੀ ਮਹਲਾ ੫ ॥
10 ਕਿਆ ਗੁਣ ਤੇਰੇ ਸਾਰਿ ਸਮੑਾਲੀ ਮੋਹਿ ਨਿਰਗੁਨ ਕੇ ਦਾਤਾਰੇ ॥
11 ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥
12 ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥
13 ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮੑ ਸਦਾ ਸਦਾ ਉਪਕਾਰੇ ॥
14 ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥
15 ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥
16 ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥੩॥
17 ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥
18 ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥
19 ਸੂਹੀ ਮਹਲਾ ੫ ਘਰੁ ੩ ॥
20 ੴ ਸਤਿਗੁਰ ਪ੍ਰਸਾਦਿ ॥
21 ਸੇਵਾ ਥੋਰੀ ਮਾਗਨੁ ਬਹੁਤਾ ॥
22 ਮਹਲੁ ਨ ਪਾਵੈ ਕਹਤੋ ਪਹੁਤਾ ॥੧॥
23 ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥
24 ਕੂੜੇ ਮੂਰਖ ਕੀ ਹਾਠੀਸਾ ॥੧॥ ਰਹਾਉ ॥
25 ਭੇਖ ਦਿਖਾਵੈ ਸਚੁ ਨ ਕਮਾਵੈ ॥
26 ਕਹਤੋ ਮਹਲੀ ਨਿਕਟਿ ਨ ਆਵੈ ॥੨॥
27 ਅਤੀਤੁ ਸਦਾਏ ਮਾਇਆ ਕਾ ਮਾਤਾ ॥
28 ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥੩॥
29 ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥
30 ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥੪॥
31 ਦਰਸਨ ਦੇਖੇ ਕੀ ਵਡਿਆਈ ॥
32 ਤੁਮੑ ਸੁਖਦਾਤੇ ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥
33 ਸੂਹੀ ਮਹਲਾ ੫ ॥
34 ਬੁਰੇ ਕਾਮ ਕਉ ਊਠਿ ਖਲੋਇਆ ॥
35 ਨਾਮ ਕੀ ਬੇਲਾ ਪੈ ਪੈ ਸੋਇਆ ॥੧॥
36 ਅਉਸਰੁ ਅਪਨਾ ਬੂਝੈ ਨ ਇਆਨਾ ॥
37 ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥
38 ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥
39 ਸਾਧ ਜਨਾ ਕਾ ਦਰਸੁ ਨ ਡੀਠਾ ॥੨॥
40 ਕਬਹੂ ਨ ਸਮਝੈ ਅਗਿਆਨੁ ਗਵਾਰਾ ॥
41 ਬਹੁਰਿ ਬਹੁਰਿ ਲਪਟਿਓ ਜੰਜਾਰਾ ॥੧॥ ਰਹਾਉ ॥
42 ਬਿਖੈ ਨਾਦ ਕਰਨ ਸੁਣਿ ਭੀਨਾ ॥
43 ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥
44 ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥
45 ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ ॥
46 ਕਹੁ ਨਾਨਕ ਪ੍ਰਭ ਬਖਸ ਕਰੀਜੈ ॥