Sri Guru Granth Sahib Ji

Ang 750

अनुवाद बदलें

1 ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥

2 ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨੑ ਕਾ ਜਨਮ ਮਰਣ ਦੁਖੁ ਨਾਸਾ ॥

3 ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥

4 ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥

5 ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥

6 ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥

7 ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥

8 ਸੂਹੀ ਮਹਲਾ ੫ ॥

9 ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥

10 ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥

11 ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥

12 ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥

13 ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥

14 ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥

15 ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥

16 ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥

17 ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥

18 ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥

19 ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧ ॥

20 ੴ ਸਤਿਗੁਰ ਪ੍ਰਸਾਦਿ ॥

21 ਸਭਿ ਅਵਗਣ ਮੈ ਗੁਣੁ ਨਹੀ ਕੋਈ ॥

22 ਕਿਉ ਕਰਿ ਕੰਤ ਮਿਲਾਵਾ ਹੋਈ ॥੧॥

23 ਨਾ ਮੈ ਰੂਪੁ ਨ ਬੰਕੇ ਨੈਣਾ ॥

24 ਨਾ ਕੁਲ ਢੰਗੁ ਨ ਮੀਠੇ ਬੈਣਾ ॥੧॥ ਰਹਾਉ ॥

25 ਸਹਜਿ ਸੀਗਾਰ ਕਾਮਣਿ ਕਰਿ ਆਵੈ ॥

26 ਤਾ ਸੋਹਾਗਣਿ ਜਾ ਕੰਤੈ ਭਾਵੈ ॥੨॥

27 ਨਾ ਤਿਸੁ ਰੂਪੁ ਨ ਰੇਖਿਆ ਕਾਈ ॥

28 ਅੰਤਿ ਨ ਸਾਹਿਬੁ ਸਿਮਰਿਆ ਜਾਈ ॥੩॥

29 ਸੁਰਤਿ ਮਤਿ ਨਾਹੀ ਚਤੁਰਾਈ ॥

30 ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥੪॥

31 ਖਰੀ ਸਿਆਣੀ ਕੰਤ ਨ ਭਾਣੀ ॥

32 ਮਾਇਆ ਲਾਗੀ ਭਰਮਿ ਭੁਲਾਣੀ ॥੫॥

33 ਹਉਮੈ ਜਾਈ ਤਾ ਕੰਤ ਸਮਾਈ ॥

34 ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥੬॥

35 ਅਨਿਕ ਜਨਮ ਬਿਛੁਰਤ ਦੁਖੁ ਪਾਇਆ ॥

36 ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥੭॥

37 ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥

38 ਜੈ ਭਾਵੈ ਪਿਆਰਾ ਤੈ ਰਾਵੇਸੀ ॥੮॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें