Ang 762
1 ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥
2 ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥
3 ਜਿਨੑ ਕਉ ਭਏ ਦਇਆਲ ਤਿਨੑ ਸਾਧੂ ਸੰਗੁ ਭਇਆ ॥
4 ਅੰਮ੍ਰਿਤੁ ਹਰਿ ਕਾ ਨਾਮੁ ਤਿਨੑੀ ਜਨੀ ਜਪਿ ਲਇਆ ॥੬॥
5 ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥
6 ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥
7 ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥
8 ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥
9 ਰਾਗੁ ਸੂਹੀ ਮਹਲਾ ੧ ਕੁਚਜੀ ॥
10 ੴ ਸਤਿਗੁਰ ਪ੍ਰਸਾਦਿ ॥
11 ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥
12 ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥
13 ਜਿਨੑੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥
14 ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥
15 ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥
16 ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥
17 ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥
18 ਸੇ ਵਸਤੂ ਸਹਿ ਦਿਤੀਆ ਮੈ ਤਿਨੑ ਸਿਉ ਲਾਇਆ ਚਿਤੁ ਜੀਉ ॥
19 ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥
20 ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥
21 ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥
22 ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥
23 ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥
24 ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥
25 ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥
26 ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥
27 ਸੂਹੀ ਮਹਲਾ ੧ ਸੁਚਜੀ ॥
28 ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥
29 ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ ॥
30 ਭਾਣੈ ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ ॥
31 ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੁਲੈ ਆਕਾਸਿ ਜੀਉ ॥
32 ਭਾਣੈ ਭਵਜਲੁ ਲੰਘੀਐ ਭਾਣੈ ਮੰਝਿ ਭਰੀਆਸਿ ਜੀਉ ॥
33 ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥
34 ਭਾਣੈ ਸਹੁ ਭੀਹਾਵਲਾ ਹਉ ਆਵਣਿ ਜਾਣਿ ਮੁਈਆਸਿ ਜੀਉ ॥
35 ਤੂ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸਿ ਜੀਉ ॥
36 ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥
37 ਗੁਰਸਬਦੀ ਸਹੁ ਪਾਇਆ ਸਚੁ ਨਾਨਕ ਕੀ ਅਰਦਾਸਿ ਜੀਉ ॥੨॥