Ang 775
1 ਹਰਿ ਮੰਗਲ ਰਸਿ ਰਸਨ ਰਸਾਏ ਨਾਨਕ ਨਾਮੁ ਪ੍ਰਗਾਸਾ ॥੨॥
2 ਅੰਤਰਿ ਰਤਨੁ ਬੀਚਾਰੇ ॥
3 ਗੁਰਮੁਖਿ ਨਾਮੁ ਪਿਆਰੇ ॥
4 ਹਰਿ ਨਾਮੁ ਪਿਆਰੇ ਸਬਦਿ ਨਿਸਤਾਰੇ ਅਗਿਆਨੁ ਅਧੇਰੁ ਗਵਾਇਆ ॥
5 ਗਿਆਨੁ ਪ੍ਰਚੰਡੁ ਬਲਿਆ ਘਟਿ ਚਾਨਣੁ ਘਰ ਮੰਦਰ ਸੋਹਾਇਆ ॥
6 ਤਨੁ ਮਨੁ ਅਰਪਿ ਸੀਗਾਰ ਬਣਾਏ ਹਰਿ ਪ੍ਰਭ ਸਾਚੇ ਭਾਇਆ ॥
7 ਜੋ ਪ੍ਰਭੁ ਕਹੈ ਸੋਈ ਪਰੁ ਕੀਜੈ ਨਾਨਕ ਅੰਕਿ ਸਮਾਇਆ ॥੩॥
8 ਹਰਿ ਪ੍ਰਭਿ ਕਾਜੁ ਰਚਾਇਆ ॥
9 ਗੁਰਮੁਖਿ ਵੀਆਹਣਿ ਆਇਆ ॥
10 ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾ ਧਨ ਕੰਤ ਪਿਆਰੀ ॥
11 ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥
12 ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਞ ਬਣਾਈ ॥
13 ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥੪॥੧॥੩॥
14 ਰਾਗੁ ਸੂਹੀ ਛੰਤ ਮਹਲਾ ੪ ਘਰੁ ੩ ॥
15 ੴ ਸਤਿਗੁਰ ਪ੍ਰਸਾਦਿ ॥
16 ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥
17 ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥
18 ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥
19 ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥
20 ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥
21 ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥
22 ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥
23 ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥
24 ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥
25 ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥
26 ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥
27 ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥
28 ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥
29 ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥
30 ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥
31 ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥
32 ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥
33 ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥
34 ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥
35 ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥
36 ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥