Ang 781
1 ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥
2 ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥
3 ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥
4 ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥
5 ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਸਹਜਿ ਧਿਆਨਾ ॥
6 ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥
7 ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥
8 ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥
9 ਭਵ ਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥
10 ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ ॥
11 ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ ॥
12 ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮ ਅਪਾਰਗਿ ॥
13 ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥੩॥
14 ਏਹੋ ਵਰੁ ਏਹਾ ਵਡਿਆਈ ਇਹੁ ਧਨੁ ਹੋਇ ਵਡਭਾਗਾ ਰਾਮ ॥
15 ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥
16 ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ ਕਰਣ ਕਾਰਣ ਗੋਪਾਲਾ ॥
17 ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨ ਦਇਆਲਾ ॥
18 ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ ਸੰਤਸੰਗਿ ਮਨੁ ਜਾਗਾ ॥
19 ਕਹੁ ਨਾਨਕ ਪ੍ਰਭਿ ਕਿਰਪਾ ਕੀਨੑੀ ਚਰਣ ਕਮਲ ਮਨੁ ਲਾਗਾ ॥੪॥੩॥੬॥
20 ਸੂਹੀ ਮਹਲਾ ੫ ॥
21 ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥
22 ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥
23 ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥
24 ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥
25 ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥
26 ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥
27 ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥
28 ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥
29 ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥
30 ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥
31 ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥
32 ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥
33 ਛਾਇਆ ਪ੍ਰਭਿ ਛਤ੍ਰਪਤਿ ਕੀਨੑੀ ਸਗਲੀ ਤਪਤਿ ਬਿਨਾਸੀ ਰਾਮ ॥
34 ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥
35 ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥