Ang 797
1 ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥
2 ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮੑਾਲੇ ॥
3 ਹਰਿ ਜਨ ਮਾਇਆ ਮਾਹਿ ਨਿਸਤਾਰੇ ॥
4 ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥
5 ਬਿਲਾਵਲੁ ਮਹਲਾ ੩ ॥
6 ਅਤੁਲੁ ਕਿਉ ਤੋਲਿਆ ਜਾਇ ॥
7 ਦੂਜਾ ਹੋਇ ਤ ਸੋਝੀ ਪਾਇ ॥
8 ਤਿਸ ਤੇ ਦੂਜਾ ਨਾਹੀ ਕੋਇ ॥
9 ਤਿਸ ਦੀ ਕੀਮਤਿ ਕਿਕੂ ਹੋਇ ॥੧॥
10 ਗੁਰ ਪਰਸਾਦਿ ਵਸੈ ਮਨਿ ਆਇ ॥
11 ਤਾ ਕੋ ਜਾਣੈ ਦੁਬਿਧਾ ਜਾਇ ॥੧॥ ਰਹਾਉ ॥
12 ਆਪਿ ਸਰਾਫੁ ਕਸਵਟੀ ਲਾਏ ॥
13 ਆਪੇ ਪਰਖੇ ਆਪਿ ਚਲਾਏ ॥
14 ਆਪੇ ਤੋਲੇ ਪੂਰਾ ਹੋਇ ॥
15 ਆਪੇ ਜਾਣੈ ਏਕੋ ਸੋਇ ॥੨॥
16 ਮਾਇਆ ਕਾ ਰੂਪੁ ਸਭੁ ਤਿਸ ਤੇ ਹੋਇ ॥
17 ਜਿਸ ਨੋ ਮੇਲੇ ਸੁ ਨਿਰਮਲੁ ਹੋਇ ॥
18 ਜਿਸ ਨੋ ਲਾਏ ਲਗੈ ਤਿਸੁ ਆਇ ॥
19 ਸਭੁ ਸਚੁ ਦਿਖਾਲੇ ਤਾ ਸਚਿ ਸਮਾਇ ॥੩॥
20 ਆਪੇ ਲਿਵ ਧਾਤੁ ਹੈ ਆਪੇ ॥
21 ਆਪਿ ਬੁਝਾਏ ਆਪੇ ਜਾਪੇ ॥
22 ਆਪੇ ਸਤਿਗੁਰੁ ਸਬਦੁ ਹੈ ਆਪੇ ॥
23 ਨਾਨਕ ਆਖਿ ਸੁਣਾਏ ਆਪੇ ॥੪॥੨॥
24 ਬਿਲਾਵਲੁ ਮਹਲਾ ੩ ॥
25 ਸਾਹਿਬ ਤੇ ਸੇਵਕੁ ਸੇਵ ਸਾਹਿਬ ਤੇ ਕਿਆ ਕੋ ਕਹੈ ਬਹਾਨਾ ॥
26 ਐਸਾ ਇਕੁ ਤੇਰਾ ਖੇਲੁ ਬਨਿਆ ਹੈ ਸਭ ਮਹਿ ਏਕੁ ਸਮਾਨਾ ॥੧॥
27 ਸਤਿਗੁਰਿ ਪਰਚੈ ਹਰਿ ਨਾਮਿ ਸਮਾਨਾ ॥
28 ਜਿਸੁ ਕਰਮੁ ਹੋਵੈ ਸੋ ਸਤਿਗੁਰੁ ਪਾਏ ਅਨਦਿਨੁ ਲਾਗੈ ਸਹਜ ਧਿਆਨਾ ॥੧॥ ਰਹਾਉ ॥
29 ਕਿਆ ਕੋਈ ਤੇਰੀ ਸੇਵਾ ਕਰੇ ਕਿਆ ਕੋ ਕਰੇ ਅਭਿਮਾਨਾ ॥
30 ਜਬ ਅਪੁਨੀ ਜੋਤਿ ਖਿੰਚਹਿ ਤੂ ਸੁਆਮੀ ਤਬ ਕੋਈ ਕਰਉ ਦਿਖਾ ਵਖਿਆਨਾ ॥੨॥
31 ਆਪੇ ਗੁਰੁ ਚੇਲਾ ਹੈ ਆਪੇ ਆਪੇ ਗੁਣੀ ਨਿਧਾਨਾ ॥
32 ਜਿਉ ਆਪਿ ਚਲਾਏ ਤਿਵੈ ਕੋਈ ਚਾਲੈ ਜਿਉ ਹਰਿ ਭਾਵੈ ਭਗਵਾਨਾ ॥੩॥
33 ਕਹਤ ਨਾਨਕੁ ਤੂ ਸਾਚਾ ਸਾਹਿਬੁ ਕਉਣੁ ਜਾਣੈ ਤੇਰੇ ਕਾਮਾਂ ॥
34 ਇਕਨਾ ਘਰ ਮਹਿ ਦੇ ਵਡਿਆਈ ਇਕਿ ਭਰਮਿ ਭਵਹਿ ਅਭਿਮਾਨਾ ॥੪॥੩॥
35 ਬਿਲਾਵਲੁ ਮਹਲਾ ੩ ॥
36 ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥
37 ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥
38 ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥
39 ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥
40 ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥
41 ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥
42 ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥
43 ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥