Sri Guru Granth Sahib Ji

Ang 811

अनुवाद बदलें

1 ਜਗਤ ਉਧਾਰਨ ਸਾਧ ਪ੍ਰਭ ਤਿਨੑ ਲਾਗਹੁ ਪਾਲ ॥

2 ਮੋ ਕਉ ਦੀਜੈ ਦਾਨੁ ਪ੍ਰਭ ਸੰਤਨ ਪਗ ਰਾਲ ॥੨॥

3 ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥

4 ਭ੍ਰਮ ਭੈ ਰਾਖਹੁ ਮੋਹ ਤੇ ਕਾਟਹੁ ਜਮ ਜਾਲ ॥੩॥

5 ਬਿਨਉ ਕਰਉ ਕਰੁਣਾਪਤੇ ਪਿਤਾ ਪ੍ਰਤਿਪਾਲ ॥

6 ਗੁਣ ਗਾਵਉ ਤੇਰੇ ਸਾਧਸੰਗਿ ਨਾਨਕ ਸੁਖ ਸਾਲ ॥੪॥੧੧॥੪੧॥

7 ਬਿਲਾਵਲੁ ਮਹਲਾ ੫ ॥

8 ਕੀਤਾ ਲੋੜਹਿ ਸੋ ਕਰਹਿ ਤੁਝ ਬਿਨੁ ਕਛੁ ਨਾਹਿ ॥

9 ਪਰਤਾਪੁ ਤੁਮੑਾਰਾ ਦੇਖਿ ਕੈ ਜਮਦੂਤ ਛਡਿ ਜਾਹਿ ॥੧॥

10 ਤੁਮੑਰੀ ਕ੍ਰਿਪਾ ਤੇ ਛੂਟੀਐ ਬਿਨਸੈ ਅਹੰਮੇਵ ॥

11 ਸਰਬ ਕਲਾ ਸਮਰਥ ਪ੍ਰਭ ਪੂਰੇ ਗੁਰਦੇਵ ॥੧॥ ਰਹਾਉ ॥

12 ਖੋਜਤ ਖੋਜਤ ਖੋਜਿਆ ਨਾਮੈ ਬਿਨੁ ਕੂਰੁ ॥

13 ਜੀਵਨ ਸੁਖੁ ਸਭੁ ਸਾਧਸੰਗਿ ਪ੍ਰਭ ਮਨਸਾ ਪੂਰੁ ॥੨॥

14 ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਸਿਆਨਪ ਸਭ ਜਾਲੀ ॥

15 ਜਤ ਕਤ ਤੁਮੑ ਭਰਪੂਰ ਹਹੁ ਮੇਰੇ ਦੀਨ ਦਇਆਲੀ ॥੩॥

16 ਸਭੁ ਕਿਛੁ ਤੁਮ ਤੇ ਮਾਗਨਾ ਵਡਭਾਗੀ ਪਾਏ ॥

17 ਨਾਨਕ ਕੀ ਅਰਦਾਸਿ ਪ੍ਰਭ ਜੀਵਾ ਗੁਨ ਗਾਏ ॥੪॥੧੨॥੪੨॥

18 ਬਿਲਾਵਲੁ ਮਹਲਾ ੫ ॥

19 ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥

20 ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥

21 ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥

22 ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥

23 ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥

24 ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥

25 ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥

26 ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥

27 ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥

28 ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥

29 ਬਿਲਾਵਲੁ ਮਹਲਾ ੫ ॥

30 ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥

31 ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥

32 ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥

33 ਮਾਇਆਧਾਰੀ ਛਤ੍ਰਪਤਿ ਤਿਨੑ ਛੋਡਉ ਤਿਆਗਿ ॥੧॥ ਰਹਾਉ ॥

34 ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥

35 ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥੨॥

36 ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥

37 ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥੩॥

38 ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥

39 ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥੪॥

40 ਸਭ ਕਿਛੁ ਤੁਮੑ ਹੀ ਤੇ ਹੋਆ ਆਪਿ ਬਣਤ ਬਣਾਈ ॥

41 ਦਰਸਨੁ ਭੇਟਤ ਸਾਧ ਕਾ ਨਾਨਕ ਗੁਣ ਗਾਈ ॥੫॥੧੪॥੪੪॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें