Ang 821
1 ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥
2 ਚਰਨ ਸਰਨ ਨਾਨਕ ਪ੍ਰਭ ਤੇਰੀ ਕਰਿ ਕਿਰਪਾ ਸੰਤਸੰਗਿ ਮਿਲਾਤ ॥੨॥੪॥੮੪॥
3 ਬਿਲਾਵਲੁ ਮਹਲਾ ੫ ॥
4 ਰਾਖਿ ਲੀਏ ਅਪਨੇ ਜਨ ਆਪ ॥
5 ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥
6 ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥
7 ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥
8 ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥
9 ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥
10 ਬਿਲਾਵਲੁ ਮਹਲਾ ੫ ॥
11 ਤਾਪੁ ਲਾਹਿਆ ਗੁਰ ਸਿਰਜਨਹਾਰਿ ॥
12 ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥੧॥ ਰਹਾਉ ॥
13 ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥
14 ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥੧॥
15 ਦਾਸ ਕੀ ਲਾਜ ਰਖੈ ਮਿਹਰਵਾਨੁ ॥
16 ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥੨॥੬॥੮੬॥
17 ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ॥
18 ੴ ਸਤਿਗੁਰ ਪ੍ਰਸਾਦਿ ॥
19 ਸਤਿਗੁਰ ਸਬਦਿ ਉਜਾਰੋ ਦੀਪਾ ॥
20 ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲੑੀ ਅਨੂਪਾ ॥੧॥ ਰਹਾਉ ॥
21 ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥
22 ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥
23 ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥
24 ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥
25 ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥
26 ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥
27 ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥
28 ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥
29 ਬਿਲਾਵਲੁ ਮਹਲਾ ੫ ॥
30 ਬਿਨੁ ਹਰਿ ਕਾਮਿ ਨ ਆਵਤ ਹੇ ॥
31 ਜਾ ਸਿਉ ਰਾਚਿ ਮਾਚਿ ਤੁਮੑ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥
32 ਕਨਿਕ ਕਾਮਿਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੇ ॥
33 ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥੧॥
34 ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ ਜਰਾਵਤ ਹੇ ॥
35 ਐਸੇ ਗੜ ਮਹਿ ਐਠਿ ਹਠੀਲੋ ਫੂਲਿ ਫੂਲਿ ਕਿਆ ਪਾਵਤ ਹੇ ॥੨॥
36 ਪੰਚ ਦੂਤ ਮੂਡ ਪਰਿ ਠਾਢੇ ਕੇਸ ਗਹੇ ਫੇਰਾਵਤ ਹੇ ॥