Sri Guru Granth Sahib Ji

Ang 833

अनुवाद बदलें

1 ਸਾਚਾ ਨਾਮੁ ਸਾਚੈ ਸਬਦਿ ਜਾਨੈ ॥

2 ਆਪੈ ਆਪੁ ਮਿਲੈ ਚੂਕੈ ਅਭਿਮਾਨੈ ॥

3 ਗੁਰਮੁਖਿ ਨਾਮੁ ਸਦਾ ਸਦਾ ਵਖਾਨੈ ॥੫॥

4 ਸਤਿਗੁਰਿ ਸੇਵਿਐ ਦੂਜੀ ਦੁਰਮਤਿ ਜਾਈ ॥

5 ਅਉਗਣ ਕਾਟਿ ਪਾਪਾ ਮਤਿ ਖਾਈ ॥

6 ਕੰਚਨ ਕਾਇਆ ਜੋਤੀ ਜੋਤਿ ਸਮਾਈ ॥੬॥

7 ਸਤਿਗੁਰਿ ਮਿਲਿਐ ਵਡੀ ਵਡਿਆਈ ॥

8 ਦੁਖੁ ਕਾਟੈ ਹਿਰਦੈ ਨਾਮੁ ਵਸਾਈ ॥

9 ਨਾਮਿ ਰਤੇ ਸਦਾ ਸੁਖੁ ਪਾਈ ॥੭॥

10 ਗੁਰਮਤਿ ਮਾਨਿਆ ਕਰਣੀ ਸਾਰੁ ॥

11 ਗੁਰਮਤਿ ਮਾਨਿਆ ਮੋਖ ਦੁਆਰੁ ॥

12 ਨਾਨਕ ਗੁਰਮਤਿ ਮਾਨਿਆ ਪਰਵਾਰੈ ਸਾਧਾਰੁ ॥੮॥੧॥੩॥

13 ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ॥

14 ੴ ਸਤਿਗੁਰ ਪ੍ਰਸਾਦਿ ॥

15 ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥

16 ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥

17 ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥

18 ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥

19 ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥

20 ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥

21 ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥

22 ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥

23 ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥

24 ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥

25 ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥

26 ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗੋੁਪਾਲ ਨੀਸਾਨੁ ਬਜਈਆ ॥੫॥

27 ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰਸਬਦੁ ਸੁਣਈਆ ॥

28 ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥

29 ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥

30 ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥

31 ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥

32 ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥

33 ਬਿਲਾਵਲੁ ਮਹਲਾ ੪ ॥

34 ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें