Ang 842
1 ਤੂ ਸੁਖਦਾਤਾ ਲੈਹਿ ਮਿਲਾਇ ॥
2 ਏਕਸ ਤੇ ਦੂਜਾ ਨਾਹੀ ਕੋਇ ॥
3 ਗੁਰਮੁਖਿ ਬੂਝੈ ਸੋਝੀ ਹੋਇ ॥੯॥
4 ਪੰਦ੍ਰਹ ਥਿਤਂੀ ਤੈ ਸਤ ਵਾਰ ॥
5 ਮਾਹਾ ਰੁਤੀ ਆਵਹਿ ਵਾਰ ਵਾਰ ॥
6 ਦਿਨਸੁ ਰੈਣਿ ਤਿਵੈ ਸੰਸਾਰੁ ॥
7 ਆਵਾ ਗਉਣੁ ਕੀਆ ਕਰਤਾਰਿ ॥
8 ਨਿਹਚਲੁ ਸਾਚੁ ਰਹਿਆ ਕਲ ਧਾਰਿ ॥
9 ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧॥
10 ਬਿਲਾਵਲੁ ਮਹਲਾ ੩ ॥
11 ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥
12 ਜੀਅ ਜੰਤ ਮਾਇਆ ਮੋਹਿ ਪਾਜੇ ॥
13 ਦੂਜੈ ਭਾਇ ਪਰਪੰਚਿ ਲਾਗੇ ॥
14 ਆਵਹਿ ਜਾਵਹਿ ਮਰਹਿ ਅਭਾਗੇ ॥
15 ਸਤਿਗੁਰਿ ਭੇਟਿਐ ਸੋਝੀ ਪਾਇ ॥
16 ਪਰਪੰਚੁ ਚੂਕੈ ਸਚਿ ਸਮਾਇ ॥੧॥
17 ਜਾ ਕੈ ਮਸਤਕਿ ਲਿਖਿਆ ਲੇਖੁ ॥
18 ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥
19 ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥
20 ਕੋਇ ਨ ਮੇਟੈ ਤੇਰੈ ਲੇਖੈ ॥
21 ਸਿਧ ਸਾਧਿਕ ਜੇ ਕੋ ਕਹੈ ਕਹਾਏ ॥
22 ਭਰਮੇ ਭੂਲਾ ਆਵੈ ਜਾਏ ॥
23 ਸਤਿਗੁਰੁ ਸੇਵੈ ਸੋ ਜਨੁ ਬੂਝੈ ॥
24 ਹਉਮੈ ਮਾਰੇ ਤਾ ਦਰੁ ਸੂਝੈ ॥੨॥
25 ਏਕਸੁ ਤੇ ਸਭੁ ਦੂਜਾ ਹੂਆ ॥
26 ਏਕੋ ਵਰਤੈ ਅਵਰੁ ਨ ਬੀਆ ॥
27 ਦੂਜੇ ਤੇ ਜੇ ਏਕੋ ਜਾਣੈ ॥
28 ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥
29 ਸਤਿਗੁਰੁ ਭੇਟੇ ਤਾ ਏਕੋ ਪਾਏ ॥
30 ਵਿਚਹੁ ਦੂਜਾ ਠਾਕਿ ਰਹਾਏ ॥੩॥
31 ਜਿਸ ਦਾ ਸਾਹਿਬੁ ਡਾਢਾ ਹੋਇ ॥
32 ਤਿਸ ਨੋ ਮਾਰਿ ਨ ਸਾਕੈ ਕੋਇ ॥
33 ਸਾਹਿਬ ਕੀ ਸੇਵਕੁ ਰਹੈ ਸਰਣਾਈ ॥
34 ਆਪੇ ਬਖਸੇ ਦੇ ਵਡਿਆਈ ॥
35 ਤਿਸ ਤੇ ਊਪਰਿ ਨਾਹੀ ਕੋਇ ॥
36 ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥
37 ਗੁਰਮਤੀ ਸਾਂਤਿ ਵਸੈ ਸਰੀਰ ॥
38 ਸਬਦੁ ਚੀਨੑਿ ਫਿਰਿ ਲਗੈ ਨ ਪੀਰ ॥
39 ਆਵੈ ਨ ਜਾਇ ਨਾ ਦੁਖੁ ਪਾਏ ॥
40 ਨਾਮੇ ਰਾਤੇ ਸਹਜਿ ਸਮਾਏ ॥
41 ਨਾਨਕ ਗੁਰਮੁਖਿ ਵੇਖੈ ਹਦੂਰਿ ॥
42 ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥
43 ਇਕਿ ਸੇਵਕ ਇਕਿ ਭਰਮਿ ਭੁਲਾਏ ॥
44 ਆਪੇ ਕਰੇ ਹਰਿ ਆਪਿ ਕਰਾਏ ॥
45 ਏਕੋ ਵਰਤੈ ਅਵਰੁ ਨ ਕੋਇ ॥
46 ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥
47 ਸਤਿਗੁਰੁ ਸੇਵੇ ਕਰਣੀ ਸਾਰੀ ॥
48 ਦਰਿ ਸਾਚੈ ਸਾਚੇ ਵੀਚਾਰੀ ॥੬॥
49 ਥਿਤੀ ਵਾਰ ਸਭਿ ਸਬਦਿ ਸੁਹਾਏ ॥
50 ਸਤਿਗੁਰੁ ਸੇਵੇ ਤਾ ਫਲੁ ਪਾਏ ॥
51 ਥਿਤੀ ਵਾਰ ਸਭਿ ਆਵਹਿ ਜਾਹਿ ॥
52 ਗੁਰਸਬਦੁ ਨਿਹਚਲੁ ਸਦਾ ਸਚਿ ਸਮਾਹਿ ॥
53 ਥਿਤੀ ਵਾਰ ਤਾ ਜਾ ਸਚਿ ਰਾਤੇ ॥
54 ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥
55 ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥
56 ਏਕੁ ਨ ਚੇਤਹਿ ਦੂਜੈ ਲੋਭਾਹਿ ॥
57 ਅਚੇਤ ਪਿੰਡੀ ਅਗਿਆਨ ਅੰਧਾਰੁ ॥
58 ਬਿਨੁ ਸਬਦੈ ਕਿਉ ਪਾਏ ਪਾਰੁ ॥
59 ਆਪਿ ਉਪਾਏ ਉਪਾਵਣਹਾਰੁ ॥
60 ਆਪੇ ਕੀਤੋਨੁ ਗੁਰ ਵੀਚਾਰੁ ॥੮॥
61 ਬਹੁਤੇ ਭੇਖ ਕਰਹਿ ਭੇਖਧਾਰੀ ॥
62 ਭਵਿ ਭਵਿ ਭਰਮਹਿ ਕਾਚੀ ਸਾਰੀ ॥
63 ਐਥੈ ਸੁਖੁ ਨ ਆਗੈ ਹੋਇ ॥