Sri Guru Granth Sahib Ji

Ang 853

अनुवाद बदलें

1 ਗੁਰਮੁਖਿ ਸੇਵਕ ਭਾਇ ਹਰਿ ਧਨੁ ਮਿਲੈ ਤਿਥਹੁ ਕਰਮਹੀਣ ਲੈ ਨ ਸਕਹਿ ਹੋਰ ਥੈ ਦੇਸ ਦਿਸੰਤਰਿ ਹਰਿ ਧਨੁ ਨਾਹਿ ॥੮॥

2 ਸਲੋਕ ਮਃ ੩ ॥

3 ਗੁਰਮੁਖਿ ਸੰਸਾ ਮੂਲਿ ਨ ਹੋਵਈ ਚਿੰਤਾ ਵਿਚਹੁ ਜਾਇ ॥

4 ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥

5 ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥

6 ਮਃ ੩ ॥

7 ਕਾਲੁ ਮਾਰਿ ਮਨਸਾ ਮਨਹਿ ਸਮਾਣੀ ਅੰਤਰਿ ਨਿਰਮਲੁ ਨਾਉ ॥

8 ਅਨਦਿਨੁ ਜਾਗੈ ਕਦੇ ਨ ਸੋਵੈ ਸਹਜੇ ਅੰਮ੍ਰਿਤੁ ਪਿਆਉ ॥

9 ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ ਹਰਿ ਗੁਣ ਗਾਉ ॥

10 ਨਿਜ ਘਰਿ ਵਾਸਾ ਸਦਾ ਸੋਹਦੇ ਨਾਨਕ ਤਿਨ ਮਿਲਿਆ ਸੁਖੁ ਪਾਉ ॥੨॥

11 ਪਉੜੀ ॥

12 ਹਰਿ ਧਨੁ ਰਤਨ ਜਵੇਹਰੀ ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥

13 ਜੇ ਕਿਸੈ ਕਿਹੁ ਦਿਸਿ ਆਵੈ ਤਾ ਕੋਈ ਕਿਹੁ ਮੰਗਿ ਲਏ ਅਕੈ ਕੋਈ ਕਿਹੁ ਦੇਵਾਏ ਏਹੁ ਹਰਿ ਧਨੁ ਜੋਰਿ ਕੀਤੈ ਕਿਸੈ ਨਾਲਿ ਨ ਜਾਇ ਵੰਡਾਇਆ ॥

14 ਜਿਸ ਨੋ ਸਤਿਗੁਰ ਨਾਲਿ ਹਰਿ ਸਰਧਾ ਲਾਏ ਤਿਸੁ ਹਰਿ ਧਨ ਕੀ ਵੰਡ ਹਥਿ ਆਵੈ ਜਿਸ ਨੋ ਕਰਤੈ ਧੁਰਿ ਲਿਖਿ ਪਾਇਆ ॥

15 ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ ਧਨ ਕੀ ਬਖੀਲੀ ਕਰੇ ਤਿਸ ਕਾ ਮੁਹੁ ਹਰਿ ਚਹੁ ਕੁੰਡਾ ਵਿਚਿ ਕਾਲਾ ਕਰਾਇਆ ॥

16 ਹਰਿ ਕੇ ਦਿਤੇ ਨਾਲਿ ਕਿਸੈ ਜੋਰੁ ਬਖੀਲੀ ਨ ਚਲਈ ਦਿਹੁ ਦਿਹੁ ਨਿਤ ਨਿਤ ਚੜੈ ਸਵਾਇਆ ॥੯॥

17 ਸਲੋਕ ਮਃ ੩ ॥

18 ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥

19 ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥

20 ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥

21 ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥

22 ਮਃ ੩ ॥

23 ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥

24 ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥

25 ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥

26 ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥

27 ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥

28 ਪਉੜੀ ॥

29 ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥

30 ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥

31 ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥

32 ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें