Ang 854
1 ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥
2 ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥
3 ਸਲੋਕ ਮਃ ੧ ॥
4 ਕੋਈ ਵਾਹੇ ਕੋ ਲੁਣੈ ਕੋ ਪਾਏ ਖਲਿਹਾਨਿ ॥
5 ਨਾਨਕ ਏਵ ਨ ਜਾਪਈ ਕੋਈ ਖਾਇ ਨਿਦਾਨਿ ॥੧॥
6 ਮਃ ੧ ॥
7 ਜਿਸੁ ਮਨਿ ਵਸਿਆ ਤਰਿਆ ਸੋਇ ॥
8 ਨਾਨਕ ਜੋ ਭਾਵੈ ਸੋ ਹੋਇ ॥੨॥
9 ਪਉੜੀ ॥
10 ਪਾਰਬ੍ਰਹਮਿ ਦਇਆਲਿ ਸਾਗਰੁ ਤਾਰਿਆ ॥
11 ਗੁਰਿ ਪੂਰੈ ਮਿਹਰਵਾਨਿ ਭਰਮੁ ਭਉ ਮਾਰਿਆ ॥
12 ਕਾਮ ਕ੍ਰੋਧੁ ਬਿਕਰਾਲੁ ਦੂਤ ਸਭਿ ਹਾਰਿਆ ॥
13 ਅੰਮ੍ਰਿਤ ਨਾਮੁ ਨਿਧਾਨੁ ਕੰਠਿ ਉਰਿ ਧਾਰਿਆ ॥
14 ਨਾਨਕ ਸਾਧੂ ਸੰਗਿ ਜਨਮੁ ਮਰਣੁ ਸਵਾਰਿਆ ॥੧੧॥
15 ਸਲੋਕ ਮਃ ੩ ॥
16 ਜਿਨੑੀ ਨਾਮੁ ਵਿਸਾਰਿਆ ਕੂੜੇ ਕਹਣ ਕਹੰਨੑਿ ॥
17 ਪੰਚ ਚੋਰ ਤਿਨਾ ਘਰੁ ਮੁਹਨੑਿ ਹਉਮੈ ਅੰਦਰਿ ਸੰਨੑਿ ॥
18 ਸਾਕਤ ਮੁਠੇ ਦੁਰਮਤੀ ਹਰਿ ਰਸੁ ਨ ਜਾਣੰਨੑਿ ॥
19 ਜਿਨੑੀ ਅੰਮ੍ਰਿਤੁ ਭਰਮਿ ਲੁਟਾਇਆ ਬਿਖੁ ਸਿਉ ਰਚਹਿ ਰਚੰਨੑਿ ॥
20 ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨੑਿ ॥
21 ਨਾਨਕ ਸਾਕਤ ਨਰਕ ਮਹਿ ਜਮਿ ਬਧੇ ਦੁਖ ਸਹੰਨੑਿ ॥
22 ਪਇਐ ਕਿਰਤਿ ਕਮਾਵਦੇ ਜਿਵ ਰਾਖਹਿ ਤਿਵੈ ਰਹੰਨੑਿ ॥੧॥
23 ਮਃ ੩ ॥
24 ਜਿਨੑੀ ਸਤਿਗੁਰੁ ਸੇਵਿਆ ਤਾਣੁ ਨਿਤਾਣੇ ਤਿਸੁ ॥
25 ਸਾਸਿ ਗਿਰਾਸਿ ਸਦਾ ਮਨਿ ਵਸੈ ਜਮੁ ਜੋਹਿ ਨ ਸਕੈ ਤਿਸੁ ॥
26 ਹਿਰਦੈ ਹਰਿ ਹਰਿ ਨਾਮ ਰਸੁ ਕਵਲਾ ਸੇਵਕਿ ਤਿਸੁ ॥
27 ਹਰਿ ਦਾਸਾ ਕਾ ਦਾਸੁ ਹੋਇ ਪਰਮ ਪਦਾਰਥੁ ਤਿਸੁ ॥
28 ਨਾਨਕ ਮਨਿ ਤਨਿ ਜਿਸੁ ਪ੍ਰਭੁ ਵਸੈ ਹਉ ਸਦ ਕੁਰਬਾਣੈ ਤਿਸੁ ॥
29 ਜਿਨੑ ਕਉ ਪੂਰਬਿ ਲਿਖਿਆ ਰਸੁ ਸੰਤ ਜਨਾ ਸਿਉ ਤਿਸੁ ॥੨॥
30 ਪਉੜੀ ॥
31 ਜੋ ਬੋਲੇ ਪੂਰਾ ਸਤਿਗੁਰੂ ਸੋ ਪਰਮੇਸਰਿ ਸੁਣਿਆ ॥
32 ਸੋਈ ਵਰਤਿਆ ਜਗਤ ਮਹਿ ਘਟਿ ਘਟਿ ਮੁਖਿ ਭਣਿਆ ॥
33 ਬਹੁਤੁ ਵਡਿਆਈਆ ਸਾਹਿਬੈ ਨਹ ਜਾਹੀ ਗਣੀਆ ॥
34 ਸਚੁ ਸਹਜੁ ਅਨਦੁ ਸਤਿਗੁਰੂ ਪਾਸਿ ਸਚੀ ਗੁਰ ਮਣੀਆ ॥
35 ਨਾਨਕ ਸੰਤ ਸਵਾਰੇ ਪਾਰਬ੍ਰਹਮਿ ਸਚੇ ਜਿਉ ਬਣਿਆ ॥੧੨॥
36 ਸਲੋਕ ਮਃ ੩ ॥
37 ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥
38 ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥
39 ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥
40 ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥
41 ਮਃ ੩ ॥
42 ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥
43 ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥
44 ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥
45 ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥