Ang 858
1 ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥੧॥
2 ਗਿਆਨ ਅੰਜਨੁ ਮੋ ਕਉ ਗੁਰਿ ਦੀਨਾ ॥
3 ਰਾਮ ਨਾਮ ਬਿਨੁ ਜੀਵਨੁ ਮਨ ਹੀਨਾ ॥੧॥ ਰਹਾਉ ॥
4 ਨਾਮਦੇਇ ਸਿਮਰਨੁ ਕਰਿ ਜਾਨਾਂ ॥
5 ਜਗਜੀਵਨ ਸਿਉ ਜੀਉ ਸਮਾਨਾਂ ॥੨॥੧॥
6 ਬਿਲਾਵਲੁ ਬਾਣੀ ਰਵਿਦਾਸ ਭਗਤ ਕੀ ॥
7 ੴ ਸਤਿਗੁਰ ਪ੍ਰਸਾਦਿ ॥
8 ਦਾਰਿਦੁ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥
9 ਅਸਟ ਦਸਾ ਸਿਧਿ ਕਰ ਤਲੈ ਸਭ ਕ੍ਰਿਪਾ ਤੁਮਾਰੀ ॥੧॥
10 ਤੂ ਜਾਨਤ ਮੈ ਕਿਛੁ ਨਹੀ ਭਵ ਖੰਡਨ ਰਾਮ ॥
11 ਸਗਲ ਜੀਅ ਸਰਨਾਗਤੀ ਪ੍ਰਭ ਪੂਰਨ ਕਾਮ ॥੧॥ ਰਹਾਉ ॥
12 ਜੋ ਤੇਰੀ ਸਰਨਾਗਤਾ ਤਿਨ ਨਾਹੀ ਭਾਰੁ ॥
13 ਊਚ ਨੀਚ ਤੁਮ ਤੇ ਤਰੇ ਆਲਜੁ ਸੰਸਾਰੁ ॥੨॥
14 ਕਹਿ ਰਵਿਦਾਸ ਅਕਥ ਕਥਾ ਬਹੁ ਕਾਇ ਕਰੀਜੈ ॥
15 ਜੈਸਾ ਤੂ ਤੈਸਾ ਤੁਹੀ ਕਿਆ ਉਪਮਾ ਦੀਜੈ ॥੩॥੧॥
16 ਬਿਲਾਵਲੁ ॥
17 ਜਿਹ ਕੁਲ ਸਾਧੁ ਬੈਸਨੌ ਹੋਇ ॥
18 ਬਰਨ ਅਬਰਨ ਰੰਕੁ ਨਹੀ ਈਸੁਰੁ ਬਿਮਲ ਬਾਸੁ ਜਾਨੀਐ ਜਗਿ ਸੋਇ ॥੧॥ ਰਹਾਉ ॥
19 ਬ੍ਰਹਮਨ ਬੈਸ ਸੂਦ ਅਰੁ ਖੵਤ੍ਰੀ ਡੋਮ ਚੰਡਾਰ ਮਲੇਛ ਮਨ ਸੋਇ ॥
20 ਹੋਇ ਪੁਨੀਤ ਭਗਵੰਤ ਭਜਨ ਤੇ ਆਪੁ ਤਾਰਿ ਤਾਰੇ ਕੁਲ ਦੋਇ ॥੧॥
21 ਧੰਨਿ ਸੁ ਗਾਉ ਧੰਨਿ ਸੋ ਠਾਉ ਧੰਨਿ ਪੁਨੀਤ ਕੁਟੰਬ ਸਭ ਲੋਇ ॥
22 ਜਿਨਿ ਪੀਆ ਸਾਰ ਰਸੁ ਤਜੇ ਆਨ ਰਸ ਹੋਇ ਰਸ ਮਗਨ ਡਾਰੇ ਬਿਖੁ ਖੋਇ ॥੨॥
23 ਪੰਡਿਤ ਸੂਰ ਛਤ੍ਰਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ ॥
24 ਜੈਸੇ ਪੁਰੈਨ ਪਾਤ ਰਹੈ ਜਲ ਸਮੀਪ ਭਨਿ ਰਵਿਦਾਸ ਜਨਮੇ ਜਗਿ ਓਇ ॥੩॥੨॥
25 ਬਾਣੀ ਸਧਨੇ ਕੀ ਰਾਗੁ ਬਿਲਾਵਲੁ ॥
26 ੴ ਸਤਿਗੁਰ ਪ੍ਰਸਾਦਿ ॥
27 ਨ੍ਰਿਪ ਕੰਨਿਆ ਕੇ ਕਾਰਨੈ ਇਕੁ ਭਇਆ ਭੇਖਧਾਰੀ ॥
28 ਕਾਮਾਰਥੀ ਸੁਆਰਥੀ ਵਾ ਕੀ ਪੈਜ ਸਵਾਰੀ ॥੧॥
29 ਤਵ ਗੁਨ ਕਹਾ ਜਗਤ ਗੁਰਾ ਜਉ ਕਰਮੁ ਨ ਨਾਸੈ ॥
30 ਸਿੰਘ ਸਰਨ ਕਤ ਜਾਈਐ ਜਉ ਜੰਬੁਕੁ ਗ੍ਰਾਸੈ ॥੧॥ ਰਹਾਉ ॥
31 ਏਕ ਬੂੰਦ ਜਲ ਕਾਰਨੇ ਚਾਤ੍ਰਿਕੁ ਦੁਖੁ ਪਾਵੈ ॥
32 ਪ੍ਰਾਨ ਗਏ ਸਾਗਰੁ ਮਿਲੈ ਫੁਨਿ ਕਾਮਿ ਨ ਆਵੈ ॥੨॥
33 ਪ੍ਰਾਨ ਜੁ ਥਾਕੇ ਥਿਰੁ ਨਹੀ ਕੈਸੇ ਬਿਰਮਾਵਉ ॥
34 ਬੂਡਿ ਮੂਏ ਨਉਕਾ ਮਿਲੈ ਕਹੁ ਕਾਹਿ ਚਢਾਵਉ ॥੩॥
35 ਮੈ ਨਾਹੀ ਕਛੁ ਹਉ ਨਹੀ ਕਿਛੁ ਆਹਿ ਨ ਮੋਰਾ ॥
36 ਅਉਸਰ ਲਜਾ ਰਾਖਿ ਲੇਹੁ ਸਧਨਾ ਜਨੁ ਤੋਰਾ ॥੪॥੧॥