Ang 9
1 ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
2 ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥
3 ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥
4 ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
5 ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥
6 ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
7 ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
8 ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥
9 ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
10 ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
11 ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
12 ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥
13 ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
14 ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥
15 ਆਸਾ ਮਹਲਾ ੧ ॥
16 ਸੁਣਿ ਵਡਾ ਆਖੈ ਸਭੁ ਕੋਇ ॥
17 ਕੇਵਡੁ ਵਡਾ ਡੀਠਾ ਹੋਇ ॥
18 ਕੀਮਤਿ ਪਾਇ ਨ ਕਹਿਆ ਜਾਇ ॥
19 ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
20 ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
21 ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥
22 ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥
23 ਸਭ ਕੀਮਤਿ ਮਿਲਿ ਕੀਮਤਿ ਪਾਈ ॥
24 ਗਿਆਨੀ ਧਿਆਨੀ ਗੁਰ ਗੁਰਹਾਈ ॥
25 ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
26 ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥
27 ਸਿਧਾ ਪੁਰਖਾ ਕੀਆ ਵਡਿਆਈਆ ॥
28 ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥
29 ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
30 ਆਖਣ ਵਾਲਾ ਕਿਆ ਵੇਚਾਰਾ ॥
31 ਸਿਫਤੀ ਭਰੇ ਤੇਰੇ ਭੰਡਾਰਾ ॥
32 ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥
33 ਨਾਨਕ ਸਚੁ ਸਵਾਰਣਹਾਰਾ ॥੪॥੨॥
34 ਆਸਾ ਮਹਲਾ ੧ ॥
35 ਆਖਾ ਜੀਵਾ ਵਿਸਰੈ ਮਰਿ ਜਾਉ ॥
36 ਆਖਣਿ ਅਉਖਾ ਸਾਚਾ ਨਾਉ ॥
37 ਸਾਚੇ ਨਾਮ ਕੀ ਲਾਗੈ ਭੂਖ ॥
38 ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥
39 ਸੋ ਕਿਉ ਵਿਸਰੈ ਮੇਰੀ ਮਾਇ ॥
40 ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
41 ਸਾਚੇ ਨਾਮ ਕੀ ਤਿਲੁ ਵਡਿਆਈ ॥
42 ਆਖਿ ਥਕੇ ਕੀਮਤਿ ਨਹੀ ਪਾਈ ॥
43 ਜੇ ਸਭਿ ਮਿਲਿ ਕੈ ਆਖਣ ਪਾਹਿ ॥
44 ਵਡਾ ਨ ਹੋਵੈ ਘਾਟਿ ਨ ਜਾਇ ॥੨॥
45 ਨਾ ਓਹੁ ਮਰੈ ਨ ਹੋਵੈ ਸੋਗੁ ॥
46 ਦੇਦਾ ਰਹੈ ਨ ਚੂਕੈ ਭੋਗੁ ॥
47 ਗੁਣੁ ਏਹੋ ਹੋਰੁ ਨਾਹੀ ਕੋਇ ॥
48 ਨਾ ਕੋ ਹੋਆ ਨਾ ਕੋ ਹੋਇ ॥੩॥
49 ਜੇਵਡੁ ਆਪਿ ਤੇਵਡ ਤੇਰੀ ਦਾਤਿ ॥