Ang 921
1 ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥
2 ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥
3 ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥
4 ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥
5 ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥
6 ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥
7 ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥
8 ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥
9 ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥
10 ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥
11 ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥
12 ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥
13 ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥
14 ਹਰਿ ਰਾਸਿ ਮੇਰੀ ਮਨੁ ਵਣਜਾਰਾ ॥
15 ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥
16 ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥
17 ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥
18 ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥
19 ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥
20 ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥
21 ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥
22 ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥
23 ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥
24 ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥
25 ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥
26 ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥
27 ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥
28 ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥
29 ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥
30 ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥
31 ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥
32 ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥
33 ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥