Ang 927
1 ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ ॥
2 ਸਾਧਸੰਗੇ ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ ॥
3 ਜਨਮ ਮਰਣ ਬਿਕਾਰ ਛੂਟੇ ਫਿਰਿ ਨ ਲਾਗੈ ਦਾਗੁ ਜੀਉ ॥
4 ਬਲਿ ਜਾਇ ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥੩॥
5 ਸਲੋਕੁ ॥
6 ਧਰਮ ਅਰਥ ਅਰੁ ਕਾਮ ਮੋਖ ਮੁਕਤਿ ਪਦਾਰਥ ਨਾਥ ॥
7 ਸਗਲ ਮਨੋਰਥ ਪੂਰਿਆ ਨਾਨਕ ਲਿਖਿਆ ਮਾਥ ॥੧॥
8 ਛੰਤੁ ॥
9 ਸਗਲ ਇਛ ਮੇਰੀ ਪੁੰਨੀਆ ਮਿਲਿਆ ਨਿਰੰਜਨ ਰਾਇ ਜੀਉ ॥
10 ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ ॥
11 ਗ੍ਰਿਹਿ ਲਾਲ ਆਏ ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ ॥
12 ਬੇਅੰਤ ਪੂਰਨ ਸੁਖ ਸਹਜ ਦਾਤਾ ਕਵਨ ਰਸਨਾ ਗੁਣ ਭਣਾ ॥
13 ਆਪੇ ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ ॥
14 ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ ਸਮਾਇ ਜੀਉ ॥੪॥੪॥
15 ਰਾਗੁ ਰਾਮਕਲੀ ਮਹਲਾ ੫ ॥
16 ਰਣ ਝੁੰਝਨੜਾ ਗਾਉ ਸਖੀ ਹਰਿ ਏਕੁ ਧਿਆਵਹੁ ॥
17 ਸਤਿਗੁਰੁ ਤੁਮ ਸੇਵਿ ਸਖੀ ਮਨਿ ਚਿੰਦਿਅੜਾ ਫਲੁ ਪਾਵਹੁ ॥
18 ਰਾਮਕਲੀ ਮਹਲਾ ੫ ਰੁਤੀ ਸਲੋਕੁ ॥
19 ੴ ਸਤਿਗੁਰ ਪ੍ਰਸਾਦਿ ॥
20 ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥
21 ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥
22 ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥
23 ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥
24 ਛੰਤੁ ॥
25 ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥
26 ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥
27 ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥
28 ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥
29 ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥
30 ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥
31 ਸਲੋਕ ॥
32 ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥
33 ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥
34 ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥
35 ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥
36 ਛੰਤੁ ॥
37 ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥
38 ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥
39 ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥