Sri Guru Granth Sahib Ji

Ang 939

अनुवाद बदलें

1 ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥

2 ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥੭॥

3 ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡੋੁਲਾਈ ॥

4 ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥

5 ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥

6 ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥੮॥

7 ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥

8 ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥

9 ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ ॥

10 ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥੯॥

11 ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥

12 ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥

13 ਖਿੰਥਾ ਝੋਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥

14 ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥੧੦॥

15 ਊਂਧਉ ਖਪਰੁ ਪੰਚ ਭੂ ਟੋਪੀ ॥

16 ਕਾਂਇਆ ਕੜਾਸਣੁ ਮਨੁ ਜਾਗੋਟੀ ॥

17 ਸਤੁ ਸੰਤੋਖੁ ਸੰਜਮੁ ਹੈ ਨਾਲਿ ॥

18 ਨਾਨਕ ਗੁਰਮੁਖਿ ਨਾਮੁ ਸਮਾਲਿ ॥੧੧॥

19 ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥

20 ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥

21 ਕਵਨੁ ਸੁ ਆਵੈ ਕਵਨੁ ਸੁ ਜਾਇ ॥

22 ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥੧੨॥

23 ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥

24 ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥

25 ਮਨਮੁਖਿ ਬਿਨਸੈ ਆਵੈ ਜਾਇ ॥

26 ਨਾਨਕ ਗੁਰਮੁਖਿ ਸਾਚਿ ਸਮਾਇ ॥੧੩॥

27 ਕਿਉ ਕਰਿ ਬਾਧਾ ਸਰਪਨਿ ਖਾਧਾ ॥

28 ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥

29 ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥

30 ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥੧੪॥

31 ਦੁਰਮਤਿ ਬਾਧਾ ਸਰਪਨਿ ਖਾਧਾ ॥

32 ਮਨਮੁਖਿ ਖੋਇਆ ਗੁਰਮੁਖਿ ਲਾਧਾ ॥

33 ਸਤਿਗੁਰੁ ਮਿਲੈ ਅੰਧੇਰਾ ਜਾਇ ॥

34 ਨਾਨਕ ਹਉਮੈ ਮੇਟਿ ਸਮਾਇ ॥੧੫॥

35 ਸੁੰਨ ਨਿਰੰਤਰਿ ਦੀਜੈ ਬੰਧੁ ॥

36 ਉਡੈ ਨ ਹੰਸਾ ਪੜੈ ਨ ਕੰਧੁ ॥

37 ਸਹਜ ਗੁਫਾ ਘਰੁ ਜਾਣੈ ਸਾਚਾ ॥

38 ਨਾਨਕ ਸਾਚੇ ਭਾਵੈ ਸਾਚਾ ॥੧੬॥

39 ਕਿਸੁ ਕਾਰਣਿ ਗ੍ਰਿਹੁ ਤਜਿਓ ਉਦਾਸੀ ॥

40 ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥

41 ਕਿਸੁ ਵਖਰ ਕੇ ਤੁਮ ਵਣਜਾਰੇ ॥

42 ਕਿਉ ਕਰਿ ਸਾਥੁ ਲੰਘਾਵਹੁ ਪਾਰੇ ॥੧੭॥

43 ਗੁਰਮੁਖਿ ਖੋਜਤ ਭਏ ਉਦਾਸੀ ॥

44 ਦਰਸਨ ਕੈ ਤਾਈ ਭੇਖ ਨਿਵਾਸੀ ॥

45 ਸਾਚ ਵਖਰ ਕੇ ਹਮ ਵਣਜਾਰੇ ॥

46 ਨਾਨਕ ਗੁਰਮੁਖਿ ਉਤਰਸਿ ਪਾਰੇ ॥੧੮॥

47 ਕਿਤੁ ਬਿਧਿ ਪੁਰਖਾ ਜਨਮੁ ਵਟਾਇਆ ॥

48 ਕਾਹੇ ਕਉ ਤੁਝੁ ਇਹੁ ਮਨੁ ਲਾਇਆ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें