Ang 944
1 ਗੁਪਤੀ ਬਾਣੀ ਪਰਗਟੁ ਹੋਇ ॥
2 ਨਾਨਕ ਪਰਖਿ ਲਏ ਸਚੁ ਸੋਇ ॥੫੩॥
3 ਸਹਜ ਭਾਇ ਮਿਲੀਐ ਸੁਖੁ ਹੋਵੈ ॥
4 ਗੁਰਮੁਖਿ ਜਾਗੈ ਨੀਦ ਨ ਸੋਵੈ ॥
5 ਸੁੰਨ ਸਬਦੁ ਅਪਰੰਪਰਿ ਧਾਰੈ ॥
6 ਕਹਤੇ ਮੁਕਤੁ ਸਬਦਿ ਨਿਸਤਾਰੈ ॥
7 ਗੁਰ ਕੀ ਦੀਖਿਆ ਸੇ ਸਚਿ ਰਾਤੇ ॥
8 ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥੫੪॥
9 ਕੁਬੁਧਿ ਚਵਾਵੈ ਸੋ ਕਿਤੁ ਠਾਇ ॥
10 ਕਿਉ ਤਤੁ ਨ ਬੂਝੈ ਚੋਟਾ ਖਾਇ ॥
11 ਜਮ ਦਰਿ ਬਾਧੇ ਕੋਇ ਨ ਰਾਖੈ ॥
12 ਬਿਨੁ ਸਬਦੈ ਨਾਹੀ ਪਤਿ ਸਾਖੈ ॥
13 ਕਿਉ ਕਰਿ ਬੂਝੈ ਪਾਵੈ ਪਾਰੁ ॥
14 ਨਾਨਕ ਮਨਮੁਖਿ ਨ ਬੁਝੈ ਗਵਾਰੁ ॥੫੫॥
15 ਕੁਬੁਧਿ ਮਿਟੈ ਗੁਰਸਬਦੁ ਬੀਚਾਰਿ ॥
16 ਸਤਿਗੁਰੁ ਭੇਟੈ ਮੋਖ ਦੁਆਰ ॥
17 ਤਤੁ ਨ ਚੀਨੈ ਮਨਮੁਖੁ ਜਲਿ ਜਾਇ ॥
18 ਦੁਰਮਤਿ ਵਿਛੁੜਿ ਚੋਟਾ ਖਾਇ ॥
19 ਮਾਨੈ ਹੁਕਮੁ ਸਭੇ ਗੁਣ ਗਿਆਨ ॥
20 ਨਾਨਕ ਦਰਗਹ ਪਾਵੈ ਮਾਨੁ ॥੫੬॥
21 ਸਾਚੁ ਵਖਰੁ ਧਨੁ ਪਲੈ ਹੋਇ ॥
22 ਆਪਿ ਤਰੈ ਤਾਰੇ ਭੀ ਸੋਇ ॥
23 ਸਹਜਿ ਰਤਾ ਬੂਝੈ ਪਤਿ ਹੋਇ ॥
24 ਤਾ ਕੀ ਕੀਮਤਿ ਕਰੈ ਨ ਕੋਇ ॥
25 ਜਹ ਦੇਖਾ ਤਹ ਰਹਿਆ ਸਮਾਇ ॥
26 ਨਾਨਕ ਪਾਰਿ ਪਰੈ ਸਚ ਭਾਇ ॥੫੭॥
27 ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ ਭਵਜਲੁ ਸੰਸਾਰੋ ॥
28 ਤ੍ਰੈ ਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ ॥
29 ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ ਲਖਾਏ ॥
30 ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ ॥
31 ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ ਨਦਰੀ ਮੇਲਿ ਮਿਲਾਏ ॥
32 ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥੫੮॥
33 ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ ॥
34 ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ ॥
35 ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ ਗਵਾਏ ॥
36 ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮੋੁ ਮੰਨਿ ਵਸਾਏ ॥
37 ਸਬਦਿ ਗੁਰੂ ਭਵਸਾਗਰੁ ਤਰੀਐ ਇਤ ਉਤ ਏਕੋ ਜਾਣੈ ॥
38 ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ ॥੫੯॥
39 ਤ੍ਰੈ ਸਤ ਅੰਗੁਲ ਵਾਈ ਅਉਧੂ ਸੁੰਨ ਸਚੁ ਆਹਾਰੋ ॥
40 ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ ॥
41 ਤ੍ਰੈ ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ ॥
42 ਅੰਤਰਿ ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ ॥
43 ਸੁਖਮਨਾ ਇੜਾ ਪਿੰਗੁਲਾ ਬੂਝੈ ਜਾ ਆਪੇ ਅਲਖੁ ਲਖਾਏ ॥
44 ਨਾਨਕ ਤਿਹੁ ਤੇ ਊਪਰਿ ਸਾਚਾ ਸਤਿਗੁਰ ਸਬਦਿ ਸਮਾਏ ॥੬੦॥
45 ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ ॥
46 ਗਿਆਨ ਕੀ ਮੁਦ੍ਰਾ ਕਵਨ ਅਉਧੂ ਸਿਧ ਕੀ ਕਵਨ ਕਮਾਈ ॥