Ang 945
1 ਬਿਨੁ ਸਬਦੈ ਰਸੁ ਨ ਆਵੈ ਅਉਧੂ ਹਉਮੈ ਪਿਆਸ ਨ ਜਾਈ ॥
2 ਸਬਦਿ ਰਤੇ ਅੰਮ੍ਰਿਤ ਰਸੁ ਪਾਇਆ ਸਾਚੇ ਰਹੇ ਅਘਾਈ ॥
3 ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥
4 ਨਾਨਕ ਦੁਖੁ ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥੬੧॥
5 ਰੰਗਿ ਨ ਰਾਤਾ ਰਸਿ ਨਹੀ ਮਾਤਾ ॥
6 ਬਿਨੁ ਗੁਰਸਬਦੈ ਜਲਿ ਬਲਿ ਤਾਤਾ ॥
7 ਬਿੰਦੁ ਨ ਰਾਖਿਆ ਸਬਦੁ ਨ ਭਾਖਿਆ ॥
8 ਪਵਨੁ ਨ ਸਾਧਿਆ ਸਚੁ ਨ ਅਰਾਧਿਆ ॥
9 ਅਕਥ ਕਥਾ ਲੇ ਸਮ ਕਰਿ ਰਹੈ ॥
10 ਤਉ ਨਾਨਕ ਆਤਮ ਰਾਮ ਕਉ ਲਹੈ ॥੬੨॥
11 ਗੁਰ ਪਰਸਾਦੀ ਰੰਗੇ ਰਾਤਾ ॥
12 ਅੰਮ੍ਰਿਤੁ ਪੀਆ ਸਾਚੇ ਮਾਤਾ ॥
13 ਗੁਰ ਵੀਚਾਰੀ ਅਗਨਿ ਨਿਵਾਰੀ ॥
14 ਅਪਿਉ ਪੀਓ ਆਤਮ ਸੁਖੁ ਧਾਰੀ ॥
15 ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ ॥
16 ਨਾਨਕ ਬੂਝੈ ਕੋ ਵੀਚਾਰੀ ॥੬੩॥
17 ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ ॥
18 ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥
19 ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥
20 ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥
21 ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥
22 ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥੬੪॥
23 ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥
24 ਨਾਭਿ ਪਵਨੁ ਘਰਿ ਆਸਣਿ ਬੈਸੈ ਗੁਰਮੁਖਿ ਖੋਜਤ ਤਤੁ ਲਹੈ ॥
25 ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥
26 ਖਾਵੈ ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥
27 ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥
28 ਨਾਨਕੁ ਆਖੈ ਸਚੁ ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥੬੫॥
29 ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥
30 ਨਾਭਿ ਕਮਲ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥
31 ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ ਲਿਵ ਲਾਈ ॥
32 ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥
33 ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ ਕਰਿ ਜਾਪਸਿ ਸਾਚਾ ॥
34 ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥੬੬॥
35 ਹਿਰਦਾ ਦੇਹ ਨ ਹੋਤੀ ਅਉਧੂ ਤਉ ਮਨੁ ਸੁੰਨਿ ਰਹੈ ਬੈਰਾਗੀ ॥
36 ਨਾਭਿ ਕਮਲੁ ਅਸਥੰਭੁ ਨ ਹੋਤੋ ਤਾ ਨਿਜ ਘਰਿ ਬਸਤਉ ਪਵਨੁ ਅਨਰਾਗੀ ॥
37 ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥
38 ਗਉਨੁ ਗਗਨੁ ਜਬ ਤਬਹਿ ਨ ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥