Ang 947
1 ੴ ਸਤਿਗੁਰ ਪ੍ਰਸਾਦਿ ॥
2 ਰਾਮਕਲੀ ਕੀ ਵਾਰ ਮਹਲਾ ੩ ॥ ਜੋਧੈ ਵੀਰੈ ਪੂਰਬਾਣੀ ਕੀ ਧੁਨੀ ॥
3 ਸਲੋਕੁ ਮਃ ੩ ॥
4 ਸਤਿਗੁਰੁ ਸਹਜੈ ਦਾ ਖੇਤੁ ਹੈ ਜਿਸ ਨੋ ਲਾਏ ਭਾਉ ॥
5 ਨਾਉ ਬੀਜੇ ਨਾਉ ਉਗਵੈ ਨਾਮੇ ਰਹੈ ਸਮਾਇ ॥
6 ਹਉਮੈ ਏਹੋ ਬੀਜੁ ਹੈ ਸਹਸਾ ਗਇਆ ਵਿਲਾਇ ॥
7 ਨਾ ਕਿਛੁ ਬੀਜੇ ਨ ਉਗਵੈ ਜੋ ਬਖਸੇ ਸੋ ਖਾਇ ॥
8 ਅੰਭੈ ਸੇਤੀ ਅੰਭੁ ਰਲਿਆ ਬਹੁੜਿ ਨ ਨਿਕਸਿਆ ਜਾਇ ॥
9 ਨਾਨਕ ਗੁਰਮੁਖਿ ਚਲਤੁ ਹੈ ਵੇਖਹੁ ਲੋਕਾ ਆਇ ॥
10 ਲੋਕੁ ਕਿ ਵੇਖੈ ਬਪੁੜਾ ਜਿਸ ਨੋ ਸੋਝੀ ਨਾਹਿ ॥
11 ਜਿਸੁ ਵੇਖਾਲੇ ਸੋ ਵੇਖੈ ਜਿਸੁ ਵਸਿਆ ਮਨ ਮਾਹਿ ॥੧॥
12 ਮਃ ੩ ॥
13 ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥
14 ਦੁਖ ਵਿਚਿ ਜੰਮੈ ਦੁਖਿ ਮਰੈ ਹਉਮੈ ਕਰਤ ਵਿਹਾਇ ॥
15 ਆਵਣੁ ਜਾਣੁ ਨ ਸੁਝਈ ਅੰਧਾ ਅੰਧੁ ਕਮਾਇ ॥
16 ਜੋ ਦੇਵੈ ਤਿਸੈ ਨ ਜਾਣਈ ਦਿਤੇ ਕਉ ਲਪਟਾਇ ॥
17 ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੨॥
18 ਮਃ ੩ ॥
19 ਸਤਿਗੁਰਿ ਮਿਲਿਐ ਸਦਾ ਸੁਖੁ ਜਿਸ ਨੋ ਆਪੇ ਮੇਲੇ ਸੋਇ ॥
20 ਸੁਖੈ ਏਹੁ ਬਿਬੇਕੁ ਹੈ ਅੰਤਰੁ ਨਿਰਮਲੁ ਹੋਇ ॥
21 ਅਗਿਆਨ ਕਾ ਭ੍ਰਮੁ ਕਟੀਐ ਗਿਆਨੁ ਪਰਾਪਤਿ ਹੋਇ ॥
22 ਨਾਨਕ ਏਕੋ ਨਦਰੀ ਆਇਆ ਜਹ ਦੇਖਾ ਤਹ ਸੋਇ ॥੩॥
23 ਪਉੜੀ ॥
24 ਸਚੈ ਤਖਤੁ ਰਚਾਇਆ ਬੈਸਣ ਕਉ ਜਾਂਈ ॥
25 ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ ॥
26 ਆਪੇ ਕੁਦਰਤਿ ਸਾਜੀਅਨੁ ਕਰਿ ਮਹਲ ਸਰਾਈ ॥
27 ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥
28 ਆਪੇ ਵੇਖੈ ਸੁਣੇ ਆਪਿ ਗੁਰ ਸਬਦਿ ਧਿਆਈ ॥੧॥
29 ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥੧॥ ਰਹਾਉ ॥
30 ਸਲੋਕੁ ॥
31 ਕਬੀਰ ਮਹਿਦੀ ਕਰਿ ਕੈ ਘਾਲਿਆ ਆਪੁ ਪੀਸਾਇ ਪੀਸਾਇ ॥
32 ਤੈ ਸਹ ਬਾਤ ਨ ਪੁਛੀਆ ਕਬਹੂ ਨ ਲਾਈ ਪਾਇ ॥੧॥
33 ਮਃ ੩ ॥
34 ਨਾਨਕ ਮਹਿਦੀ ਕਰਿ ਕੈ ਰਖਿਆ ਸੋ ਸਹੁ ਨਦਰਿ ਕਰੇਇ ॥
35 ਆਪੇ ਪੀਸੈ ਆਪੇ ਘਸੈ ਆਪੇ ਹੀ ਲਾਇ ਲਏਇ ॥
36 ਇਹੁ ਪਿਰਮ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੨॥
37 ਪਉੜੀ ॥
38 ਵੇਕੀ ਸ੍ਰਿਸਟਿ ਉਪਾਈਅਨੁ ਸਭ ਹੁਕਮਿ ਆਵੈ ਜਾਇ ਸਮਾਹੀ ॥
39 ਆਪੇ ਵੇਖਿ ਵਿਗਸਦਾ ਦੂਜਾ ਕੋ ਨਾਹੀ ॥
40 ਜਿਉ ਭਾਵੈ ਤਿਉ ਰਖੁ ਤੂ ਗੁਰ ਸਬਦਿ ਬੁਝਾਹੀ ॥
41 ਸਭਨਾ ਤੇਰਾ ਜੋਰੁ ਹੈ ਜਿਉ ਭਾਵੈ ਤਿਵੈ ਚਲਾਹੀ ॥
42 ਤੁਧੁ ਜੇਵਡ ਮੈ ਨਾਹਿ ਕੋ ਕਿਸੁ ਆਖਿ ਸੁਣਾਈ ॥੨॥
43 ਸਲੋਕੁ ਮਃ ੩ ॥
44 ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥