Ang 953
1 ਤਿਸੁ ਪਾਖੰਡੀ ਜਰਾ ਨ ਮਰਣਾ ॥
2 ਬੋਲੈ ਚਰਪਟੁ ਸਤਿ ਸਰੂਪੁ ॥
3 ਪਰਮ ਤੰਤ ਮਹਿ ਰੇਖ ਨ ਰੂਪੁ ॥੫॥
4 ਮਃ ੧ ॥
5 ਸੋ ਬੈਰਾਗੀ ਜਿ ਉਲਟੇ ਬ੍ਰਹਮੁ ॥
6 ਗਗਨ ਮੰਡਲ ਮਹਿ ਰੋਪੈ ਥੰਮੁ ॥
7 ਅਹਿਨਿਸਿ ਅੰਤਰਿ ਰਹੈ ਧਿਆਨਿ ॥
8 ਤੇ ਬੈਰਾਗੀ ਸਤ ਸਮਾਨਿ ॥
9 ਬੋਲੈ ਭਰਥਰਿ ਸਤਿ ਸਰੂਪੁ ॥
10 ਪਰਮ ਤੰਤ ਮਹਿ ਰੇਖ ਨ ਰੂਪੁ ॥੬॥
11 ਮਃ ੧ ॥
12 ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ ॥
13 ਕੰਨ ਪੜਾਇ ਕਿਆ ਖਾਜੈ ਭੁਗਤਿ ॥
14 ਆਸਤਿ ਨਾਸਤਿ ਏਕੋ ਨਾਉ ॥
15 ਕਉਣੁ ਸੁ ਅਖਰੁ ਜਿਤੁ ਰਹੈ ਹਿਆਉ ॥
16 ਧੂਪ ਛਾਵ ਜੇ ਸਮ ਕਰਿ ਸਹੈ ॥
17 ਤਾ ਨਾਨਕੁ ਆਖੈ ਗੁਰੁ ਕੋ ਕਹੈ ॥
18 ਛਿਅ ਵਰਤਾਰੇ ਵਰਤਹਿ ਪੂਤ ॥
19 ਨਾ ਸੰਸਾਰੀ ਨਾ ਅਉਧੂਤ ॥
20 ਨਿਰੰਕਾਰਿ ਜੋ ਰਹੈ ਸਮਾਇ ॥
21 ਕਾਹੇ ਭੀਖਿਆ ਮੰਗਣਿ ਜਾਇ ॥੭॥
22 ਪਉੜੀ ॥
23 ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ ॥
24 ਮਾਨਸ ਦੇਹ ਗੁਰ ਬਚਨੀ ਪਾਇਆ ਸਭੁ ਆਤਮ ਰਾਮੁ ਪਛਾਤਾ ॥
25 ਬਾਹਰਿ ਮੂਲਿ ਨ ਖੋਜੀਐ ਘਰ ਮਾਹਿ ਬਿਧਾਤਾ ॥
26 ਮਨਮੁਖ ਹਰਿ ਮੰਦਰ ਕੀ ਸਾਰ ਨ ਜਾਣਨੀ ਤਿਨੀ ਜਨਮੁ ਗਵਾਤਾ ॥
27 ਸਭ ਮਹਿ ਇਕੁ ਵਰਤਦਾ ਗੁਰਸਬਦੀ ਪਾਇਆ ਜਾਈ ॥੧੨॥
28 ਸਲੋਕ ਮਃ ੩ ॥
29 ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਣਾ ॥
30 ਮੂਰਖ ਕੇ ਕਿਆ ਲਖਣ ਹੈ ਕਿਆ ਮੂਰਖ ਕਾ ਕਰਣਾ ॥
31 ਮੂਰਖੁ ਓਹੁ ਜਿ ਮੁਗਧੁ ਹੈ ਅਹੰਕਾਰੇ ਮਰਣਾ ॥
32 ਏਤੁ ਕਮਾਣੈ ਸਦਾ ਦੁਖੁ ਦੁਖ ਹੀ ਮਹਿ ਰਹਣਾ ॥
33 ਅਤਿ ਪਿਆਰਾ ਪਵੈ ਖੂਹਿ ਕਿਹੁ ਸੰਜਮੁ ਕਰਣਾ ॥
34 ਗੁਰਮੁਖਿ ਹੋਇ ਸੁ ਕਰੇ ਵੀਚਾਰੁ ਓਸੁ ਅਲਿਪਤੋ ਰਹਣਾ ॥
35 ਹਰਿ ਨਾਮੁ ਜਪੈ ਆਪਿ ਉਧਰੈ ਓਸੁ ਪਿਛੈ ਡੁਬਦੇ ਭੀ ਤਰਣਾ ॥
36 ਨਾਨਕ ਜੋ ਤਿਸੁ ਭਾਵੈ ਸੋ ਕਰੇ ਜੋ ਦੇਇ ਸੁ ਸਹਣਾ ॥੧॥
37 ਮਃ ੧ ॥
38 ਨਾਨਕੁ ਆਖੈ ਰੇ ਮਨਾ ਸੁਣੀਐ ਸਿਖ ਸਹੀ ॥
39 ਲੇਖਾ ਰਬੁ ਮੰਗੇਸੀਆ ਬੈਠਾ ਕਢਿ ਵਹੀ ॥
40 ਤਲਬਾ ਪਉਸਨਿ ਆਕੀਆ ਬਾਕੀ ਜਿਨਾ ਰਹੀ ॥
41 ਅਜਰਾਈਲੁ ਫਰੇਸਤਾ ਹੋਸੀ ਆਇ ਤਈ ॥
42 ਆਵਣੁ ਜਾਣੁ ਨ ਸੁਝਈ ਭੀੜੀ ਗਲੀ ਫਹੀ ॥
43 ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥੨॥
44 ਪਉੜੀ ॥
45 ਹਰਿ ਕਾ ਸਭੁ ਸਰੀਰੁ ਹੈ ਹਰਿ ਰਵਿ ਰਹਿਆ ਸਭੁ ਆਪੈ ॥
46 ਹਰਿ ਕੀ ਕੀਮਤਿ ਨਾ ਪਵੈ ਕਿਛੁ ਕਹਣੁ ਨ ਜਾਪੈ ॥
47 ਗੁਰ ਪਰਸਾਦੀ ਸਾਲਾਹੀਐ ਹਰਿ ਭਗਤੀ ਰਾਪੈ ॥
48 ਸਭੁ ਮਨੁ ਤਨੁ ਹਰਿਆ ਹੋਇਆ ਅਹੰਕਾਰੁ ਗਵਾਪੈ ॥
49 ਸਭੁ ਕਿਛੁ ਹਰਿ ਕਾ ਖੇਲੁ ਹੈ ਗੁਰਮੁਖਿ ਕਿਸੈ ਬੁਝਾਈ ॥੧੩॥
50 ਸਲੋਕੁ ਮਃ ੧ ॥
51 ਸਹੰਸਰ ਦਾਨ ਦੇ ਇੰਦ੍ਰੁ ਰੋਆਇਆ ॥
52 ਪਰਸ ਰਾਮੁ ਰੋਵੈ ਘਰਿ ਆਇਆ ॥
53 ਅਜੈ ਸੁ ਰੋਵੈ ਭੀਖਿਆ ਖਾਇ ॥
54 ਐਸੀ ਦਰਗਹ ਮਿਲੈ ਸਜਾਇ ॥
55 ਰੋਵੈ ਰਾਮੁ ਨਿਕਾਲਾ ਭਇਆ ॥