Ang 979
1 ਖੁਲੇ ਭ੍ਰਮ ਭੀਤਿ ਮਿਲੇ ਗੋਪਾਲਾ ਹੀਰੈ ਬੇਧੇ ਹੀਰ ॥
2 ਬਿਸਮ ਭਏ ਨਾਨਕ ਜਸੁ ਗਾਵਤ ਠਾਕੁਰ ਗੁਨੀ ਗਹੀਰ ॥੨॥੨॥੩॥
3 ਨਟ ਮਹਲਾ ੫ ॥
4 ਅਪਨਾ ਜਨੁ ਆਪਹਿ ਆਪਿ ਉਧਾਰਿਓ ॥
5 ਆਠ ਪਹਰ ਜਨ ਕੈ ਸੰਗਿ ਬਸਿਓ ਮਨ ਤੇ ਨਾਹਿ ਬਿਸਾਰਿਓ ॥੧॥ ਰਹਾਉ ॥
6 ਬਰਨੁ ਚਿਹਨੁ ਨਾਹੀ ਕਿਛੁ ਪੇਖਿਓ ਦਾਸ ਕਾ ਕੁਲੁ ਨ ਬਿਚਾਰਿਓ ॥
7 ਕਰਿ ਕਿਰਪਾ ਨਾਮੁ ਹਰਿ ਦੀਓ ਸਹਜਿ ਸੁਭਾਇ ਸਵਾਰਿਓ ॥੧॥
8 ਮਹਾ ਬਿਖਮੁ ਅਗਨਿ ਕਾ ਸਾਗਰੁ ਤਿਸ ਤੇ ਪਾਰਿ ਉਤਾਰਿਓ ॥
9 ਪੇਖਿ ਪੇਖਿ ਨਾਨਕ ਬਿਗਸਾਨੋ ਪੁਨਹ ਪੁਨਹ ਬਲਿਹਾਰਿਓ ॥੨॥੩॥੪॥
10 ਨਟ ਮਹਲਾ ੫ ॥
11 ਹਰਿ ਹਰਿ ਮਨ ਮਹਿ ਨਾਮੁ ਕਹਿਓ ॥
12 ਕੋਟਿ ਅਪ੍ਰਾਧ ਮਿਟਹਿ ਖਿਨ ਭੀਤਰਿ ਤਾ ਕਾ ਦੁਖੁ ਨ ਰਹਿਓ ॥੧॥ ਰਹਾਉ ॥
13 ਖੋਜਤ ਖੋਜਤ ਭਇਓ ਬੈਰਾਗੀ ਸਾਧੂ ਸੰਗਿ ਲਹਿਓ ॥
14 ਸਗਲ ਤਿਆਗਿ ਏਕ ਲਿਵ ਲਾਗੀ ਹਰਿ ਹਰਿ ਚਰਨ ਗਹਿਓ ॥੧॥
15 ਕਹਤ ਮੁਕਤ ਸੁਨਤੇ ਨਿਸਤਾਰੇ ਜੋ ਜੋ ਸਰਨਿ ਪਇਓ ॥
16 ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਕਹੁ ਨਾਨਕ ਅਨਦੁ ਭਇਓ ॥੨॥੪॥੫॥
17 ਨਟ ਮਹਲਾ ੫ ॥
18 ਚਰਨ ਕਮਲ ਸੰਗਿ ਲਾਗੀ ਡੋਰੀ ॥
19 ਸੁਖ ਸਾਗਰ ਕਰਿ ਪਰਮ ਗਤਿ ਮੋਰੀ ॥੧॥ ਰਹਾਉ ॥
20 ਅੰਚਲਾ ਗਹਾਇਓ ਜਨ ਅਪੁਨੇ ਕਉ ਮਨੁ ਬੀਧੋ ਪ੍ਰੇਮ ਕੀ ਖੋਰੀ ॥
21 ਜਸੁ ਗਾਵਤ ਭਗਤਿ ਰਸੁ ਉਪਜਿਓ ਮਾਇਆ ਕੀ ਜਾਲੀ ਤੋਰੀ ॥੧॥
22 ਪੂਰਨ ਪੂਰਿ ਰਹੇ ਕਿਰਪਾ ਨਿਧਿ ਆਨ ਨ ਪੇਖਉ ਹੋਰੀ ॥
23 ਨਾਨਕ ਮੇਲਿ ਲੀਓ ਦਾਸੁ ਅਪੁਨਾ ਪ੍ਰੀਤਿ ਨ ਕਬਹੂ ਥੋਰੀ ॥੨॥੫॥੬॥
24 ਨਟ ਮਹਲਾ ੫ ॥
25 ਮੇਰੇ ਮਨ ਜਪੁ ਜਪਿ ਹਰਿ ਨਾਰਾਇਣ ॥
26 ਕਬਹੂ ਨ ਬਿਸਰਹੁ ਮਨ ਮੇਰੇ ਤੇ ਆਠ ਪਹਰ ਗੁਨ ਗਾਇਣ ॥੧॥ ਰਹਾਉ ॥
27 ਸਾਧੂ ਧੂਰਿ ਕਰਉ ਨਿਤ ਮਜਨੁ ਸਭ ਕਿਲਬਿਖ ਪਾਪ ਗਵਾਇਣ ॥
28 ਪੂਰਨ ਪੂਰਿ ਰਹੇ ਕਿਰਪਾ ਨਿਧਿ ਘਟਿ ਘਟਿ ਦਿਸਟਿ ਸਮਾਇਣੁ ॥੧॥
29 ਜਾਪ ਤਾਪ ਕੋਟਿ ਲਖ ਪੂਜਾ ਹਰਿ ਸਿਮਰਣ ਤੁਲਿ ਨ ਲਾਇਣ ॥
30 ਦੁਇ ਕਰ ਜੋੜਿ ਨਾਨਕੁ ਦਾਨੁ ਮਾਂਗੈ ਤੇਰੇ ਦਾਸਨਿ ਦਾਸ ਦਸਾਇਣੁ ॥੨॥੬॥੭॥
31 ਨਟ ਮਹਲਾ ੫ ॥
32 ਮੇਰੈ ਸਰਬਸੁ ਨਾਮੁ ਨਿਧਾਨੁ ॥
33 ਕਰਿ ਕਿਰਪਾ ਸਾਧੂ ਸੰਗਿ ਮਿਲਿਓ ਸਤਿਗੁਰਿ ਦੀਨੋ ਦਾਨੁ ॥੧॥ ਰਹਾਉ ॥
34 ਸੁਖਦਾਤਾ ਦੁਖ ਭੰਜਨਹਾਰਾ ਗਾਉ ਕੀਰਤਨੁ ਪੂਰਨ ਗਿਆਨੁ ॥
35 ਕਾਮੁ ਕ੍ਰੋਧੁ ਲੋਭੁ ਖੰਡ ਖੰਡ ਕੀਨੑੇ ਬਿਨਸਿਓ ਮੂੜ ਅਭਿਮਾਨੁ ॥੧॥
36 ਕਿਆ ਗੁਣ ਤੇਰੇ ਆਖਿ ਵਖਾਣਾ ਪ੍ਰਭ ਅੰਤਰਜਾਮੀ ਜਾਨੁ ॥
37 ਚਰਨ ਕਮਲ ਸਰਨਿ ਸੁਖ ਸਾਗਰ ਨਾਨਕੁ ਸਦ ਕੁਰਬਾਨੁ ॥੨॥੭॥੮॥