Ang 983
1 ਮੇਰੇ ਸਤਿਗੁਰ ਕੇ ਮਨਿ ਬਚਨ ਨ ਭਾਏ ਸਭ ਫੋਕਟ ਚਾਰ ਸੀਗਾਰੇ ॥੩॥
2 ਮਟਕਿ ਮਟਕਿ ਚਲੁ ਸਖੀ ਸਹੇਲੀ ਮੇਰੇ ਠਾਕੁਰ ਕੇ ਗੁਨ ਸਾਰੇ ॥
3 ਗੁਰਮੁਖਿ ਸੇਵਾ ਮੇਰੇ ਪ੍ਰਭ ਭਾਈ ਮੈ ਸਤਿਗੁਰ ਅਲਖੁ ਲਖਾਰੇ ॥੪॥
4 ਨਾਰੀ ਪੁਰਖੁ ਪੁਰਖੁ ਸਭ ਨਾਰੀ ਸਭੁ ਏਕੋ ਪੁਰਖੁ ਮੁਰਾਰੇ ॥
5 ਸੰਤ ਜਨਾ ਕੀ ਰੇਨੁ ਮਨਿ ਭਾਈ ਮਿਲਿ ਹਰਿ ਜਨ ਹਰਿ ਨਿਸਤਾਰੇ ॥੫॥
6 ਗ੍ਰਾਮ ਗ੍ਰਾਮ ਨਗਰ ਸਭ ਫਿਰਿਆ ਰਿਦ ਅੰਤਰਿ ਹਰਿ ਜਨ ਭਾਰੇ ॥
7 ਸਰਧਾ ਸਰਧਾ ਉਪਾਇ ਮਿਲਾਏ ਮੋ ਕਉ ਹਰਿ ਗੁਰ ਗੁਰਿ ਨਿਸਤਾਰੇ ॥੬॥
8 ਪਵਨ ਸੂਤੁ ਸਭੁ ਨੀਕਾ ਕਰਿਆ ਸਤਿਗੁਰਿ ਸਬਦੁ ਵੀਚਾਰੇ ॥
9 ਨਿਜ ਘਰਿ ਜਾਇ ਅੰਮ੍ਰਿਤ ਰਸੁ ਪੀਆ ਬਿਨੁ ਨੈਨਾ ਜਗਤੁ ਨਿਹਾਰੇ ॥੭॥
10 ਤਉ ਗੁਨ ਈਸ ਬਰਨਿ ਨਹੀ ਸਾਕਉ ਤੁਮ ਮੰਦਰ ਹਮ ਨਿਕ ਕੀਰੇ ॥
11 ਨਾਨਕ ਕ੍ਰਿਪਾ ਕਰਹੁ ਗੁਰ ਮੇਲਹੁ ਮੈ ਰਾਮੁ ਜਪਤ ਮਨੁ ਧੀਰੇ ॥੮॥੫॥
12 ਨਟ ਮਹਲਾ ੪ ॥
13 ਮੇਰੇ ਮਨ ਭਜੁ ਠਾਕੁਰ ਅਗਮ ਅਪਾਰੇ ॥
14 ਹਮ ਪਾਪੀ ਬਹੁ ਨਿਰਗੁਣੀਆਰੇ ਕਰਿ ਕਿਰਪਾ ਗੁਰਿ ਨਿਸਤਾਰੇ ॥੧॥ ਰਹਾਉ ॥
15 ਸਾਧੂ ਪੁਰਖ ਸਾਧ ਜਨ ਪਾਏ ਇਕ ਬਿਨਉ ਕਰਉ ਗੁਰ ਪਿਆਰੇ ॥
16 ਰਾਮ ਨਾਮੁ ਧਨੁ ਪੂਜੀ ਦੇਵਹੁ ਸਭੁ ਤਿਸਨਾ ਭੂਖ ਨਿਵਾਰੇ ॥੧॥
17 ਪਚੈ ਪਤੰਗੁ ਮ੍ਰਿਗ ਭ੍ਰਿੰਗ ਕੁੰਚਰ ਮੀਨ ਇਕ ਇੰਦ੍ਰੀ ਪਕਰਿ ਸਘਾਰੇ ॥
18 ਪੰਚ ਭੂਤ ਸਬਲ ਹੈ ਦੇਹੀ ਗੁਰੁ ਸਤਿਗੁਰੁ ਪਾਪ ਨਿਵਾਰੇ ॥੨॥
19 ਸਾਸਤ੍ਰ ਬੇਦ ਸੋਧਿ ਸੋਧਿ ਦੇਖੇ ਮੁਨਿ ਨਾਰਦ ਬਚਨ ਪੁਕਾਰੇ ॥
20 ਰਾਮ ਨਾਮੁ ਪੜਹੁ ਗਤਿ ਪਾਵਹੁ ਸਤਸੰਗਤਿ ਗੁਰਿ ਨਿਸਤਾਰੇ ॥੩॥
21 ਪ੍ਰੀਤਮ ਪ੍ਰੀਤਿ ਲਗੀ ਪ੍ਰਭ ਕੇਰੀ ਜਿਵ ਸੂਰਜੁ ਕਮਲੁ ਨਿਹਾਰੇ ॥
22 ਮੇਰ ਸੁਮੇਰ ਮੋਰੁ ਬਹੁ ਨਾਚੈ ਜਬ ਉਨਵੈ ਘਨ ਘਨਹਾਰੇ ॥੪॥
23 ਸਾਕਤ ਕਉ ਅੰਮ੍ਰਿਤ ਬਹੁ ਸਿੰਚਹੁ ਸਭ ਡਾਲ ਫੂਲ ਬਿਸੁਕਾਰੇ ॥
24 ਜਿਉ ਜਿਉ ਨਿਵਹਿ ਸਾਕਤ ਨਰ ਸੇਤੀ ਛੇੜਿ ਛੇੜਿ ਕਢੈ ਬਿਖੁ ਖਾਰੇ ॥੫॥
25 ਸੰਤਨ ਸੰਤ ਸਾਧ ਮਿਲਿ ਰਹੀਐ ਗੁਣ ਬੋਲਹਿ ਪਰਉਪਕਾਰੇ ॥
26 ਸੰਤੈ ਸੰਤੁ ਮਿਲੈ ਮਨੁ ਬਿਗਸੈ ਜਿਉ ਜਲ ਮਿਲਿ ਕਮਲ ਸਵਾਰੇ ॥੬॥
27 ਲੋਭ ਲਹਰਿ ਸਭੁ ਸੁਆਨੁ ਹਲਕੁ ਹੈ ਹਲਕਿਓ ਸਭਹਿ ਬਿਗਾਰੇ ॥
28 ਮੇਰੇ ਠਾਕੁਰ ਕੈ ਦੀਬਾਨਿ ਖਬਰਿ ਹੋੁਈ ਗੁਰਿ ਗਿਆਨੁ ਖੜਗੁ ਲੈ ਮਾਰੇ ॥੭॥
29 ਰਾਖੁ ਰਾਖੁ ਰਾਖੁ ਪ੍ਰਭ ਮੇਰੇ ਮੈ ਰਾਖਹੁ ਕਿਰਪਾ ਧਾਰੇ ॥
30 ਨਾਨਕ ਮੈ ਧਰ ਅਵਰ ਨ ਕਾਈ ਮੈ ਸਤਿਗੁਰੁ ਗੁਰੁ ਨਿਸਤਾਰੇ ॥੮॥੬॥ ਛਕਾ ੧ ॥