Ang 99
1 ਜੀਇ ਸਮਾਲੀ ਤਾ ਸਭੁ ਦੁਖੁ ਲਥਾ ॥
2 ਚਿੰਤਾ ਰੋਗੁ ਗਈ ਹਉ ਪੀੜਾ ਆਪਿ ਕਰੇ ਪ੍ਰਤਿਪਾਲਾ ਜੀਉ ॥੨॥
3 ਬਾਰਿਕ ਵਾਂਗੀ ਹਉ ਸਭ ਕਿਛੁ ਮੰਗਾ ॥
4 ਦੇਦੇ ਤੋਟਿ ਨਾਹੀ ਪ੍ਰਭ ਰੰਗਾ ॥
5 ਪੈਰੀ ਪੈ ਪੈ ਬਹੁਤੁ ਮਨਾਈ ਦੀਨ ਦਇਆਲ ਗੋਪਾਲਾ ਜੀਉ ॥੩॥
6 ਹਉ ਬਲਿਹਾਰੀ ਸਤਿਗੁਰ ਪੂਰੇ ॥
7 ਜਿਨਿ ਬੰਧਨ ਕਾਟੇ ਸਗਲੇ ਮੇਰੇ ॥
8 ਹਿਰਦੈ ਨਾਮੁ ਦੇ ਨਿਰਮਲ ਕੀਏ ਨਾਨਕ ਰੰਗਿ ਰਸਾਲਾ ਜੀਉ ॥੪॥੮॥੧੫॥
9 ਮਾਝ ਮਹਲਾ ੫ ॥
10 ਲਾਲ ਗੋਪਾਲ ਦਇਆਲ ਰੰਗੀਲੇ ॥
11 ਗਹਿਰ ਗੰਭੀਰ ਬੇਅੰਤ ਗੋਵਿੰਦੇ ॥
12 ਊਚ ਅਥਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ਜੀਵਾਂ ਜੀਉ ॥੧॥
13 ਦੁਖ ਭੰਜਨ ਨਿਧਾਨ ਅਮੋਲੇ ॥
14 ਨਿਰਭਉ ਨਿਰਵੈਰ ਅਥਾਹ ਅਤੋਲੇ ॥
15 ਅਕਾਲ ਮੂਰਤਿ ਅਜੂਨੀ ਸੰਭੌ ਮਨ ਸਿਮਰਤ ਠੰਢਾ ਥੀਵਾਂ ਜੀਉ ॥੨॥
16 ਸਦਾ ਸੰਗੀ ਹਰਿ ਰੰਗ ਗੋਪਾਲਾ ॥
17 ਊਚ ਨੀਚ ਕਰੇ ਪ੍ਰਤਿਪਾਲਾ ॥
18 ਨਾਮੁ ਰਸਾਇਣੁ ਮਨੁ ਤ੍ਰਿਪਤਾਇਣੁ ਗੁਰਮੁਖਿ ਅੰਮ੍ਰਿਤੁ ਪੀਵਾਂ ਜੀਉ ॥੩॥
19 ਦੁਖਿ ਸੁਖਿ ਪਿਆਰੇ ਤੁਧੁ ਧਿਆਈ ॥
20 ਏਹ ਸੁਮਤਿ ਗੁਰੂ ਤੇ ਪਾਈ ॥
21 ਨਾਨਕ ਕੀ ਧਰ ਤੂੰਹੈ ਠਾਕੁਰ ਹਰਿ ਰੰਗਿ ਪਾਰਿ ਪਰੀਵਾਂ ਜੀਉ ॥੪॥੯॥੧੬॥
22 ਮਾਝ ਮਹਲਾ ੫ ॥
23 ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ॥
24 ਸਫਲੁ ਦਰਸਨੁ ਨੇਤ੍ਰ ਪੇਖਤ ਤਰਿਆ ॥
25 ਧੰਨੁ ਮੂਰਤ ਚਸੇ ਪਲ ਘੜੀਆ ਧੰਨਿ ਸੁ ਓਇ ਸੰਜੋਗਾ ਜੀਉ ॥੧॥
26 ਉਦਮੁ ਕਰਤ ਮਨੁ ਨਿਰਮਲੁ ਹੋਆ ॥
27 ਹਰਿ ਮਾਰਗਿ ਚਲਤ ਭ੍ਰਮੁ ਸਗਲਾ ਖੋਇਆ ॥
28 ਨਾਮੁ ਨਿਧਾਨੁ ਸਤਿਗੁਰੂ ਸੁਣਾਇਆ ਮਿਟਿ ਗਏ ਸਗਲੇ ਰੋਗਾ ਜੀਉ ॥੨॥
29 ਅੰਤਰਿ ਬਾਹਰਿ ਤੇਰੀ ਬਾਣੀ ॥
30 ਤੁਧੁ ਆਪਿ ਕਥੀ ਤੈ ਆਪਿ ਵਖਾਣੀ ॥
31 ਗੁਰਿ ਕਹਿਆ ਸਭੁ ਏਕੋ ਏਕੋ ਅਵਰੁ ਨ ਕੋਈ ਹੋਇਗਾ ਜੀਉ ॥੩॥
32 ਅੰਮ੍ਰਿਤ ਰਸੁ ਹਰਿ ਗੁਰ ਤੇ ਪੀਆ ॥
33 ਹਰਿ ਪੈਨਣੁ ਨਾਮੁ ਭੋਜਨੁ ਥੀਆ ॥
34 ਨਾਮਿ ਰੰਗ ਨਾਮਿ ਚੋਜ ਤਮਾਸੇ ਨਾਉ ਨਾਨਕ ਕੀਨੇ ਭੋਗਾ ਜੀਉ ॥੪॥੧੦॥੧੭॥
35 ਮਾਝ ਮਹਲਾ ੫ ॥
36 ਸਗਲ ਸੰਤਨ ਪਹਿ ਵਸਤੁ ਇਕ ਮਾਂਗਉ ॥
37 ਕਰਉ ਬਿਨੰਤੀ ਮਾਨੁ ਤਿਆਗਉ ॥
38 ਵਾਰਿ ਵਾਰਿ ਜਾਈ ਲਖ ਵਰੀਆ ਦੇਹੁ ਸੰਤਨ ਕੀ ਧੂਰਾ ਜੀਉ ॥੧॥
39 ਤੁਮ ਦਾਤੇ ਤੁਮ ਪੁਰਖ ਬਿਧਾਤੇ ॥
40 ਤੁਮ ਸਮਰਥ ਸਦਾ ਸੁਖਦਾਤੇ ॥
41 ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥੨॥
42 ਦਰਸਨਿ ਤੇਰੈ ਭਵਨ ਪੁਨੀਤਾ ॥
43 ਆਤਮ ਗੜੁ ਬਿਖਮੁ ਤਿਨਾ ਹੀ ਜੀਤਾ ॥
44 ਤੁਮ ਦਾਤੇ ਤੁਮ ਪੁਰਖ ਬਿਧਾਤੇ ਤੁਧੁ ਜੇਵਡੁ ਅਵਰੁ ਨ ਸੂਰਾ ਜੀਉ ॥੩॥