Ang 991
1 ਮਾਰੂ ਮਹਲਾ ੧ ॥
2 ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥
3 ਗੁਰ ਕੀ ਬਚਨੀ ਹਾਟਿ ਬਿਕਾਨਾ ਜਿਤੁ ਲਾਇਆ ਤਿਤੁ ਲਾਗਾ ॥੧॥
4 ਤੇਰੇ ਲਾਲੇ ਕਿਆ ਚਤੁਰਾਈ ॥
5 ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥੧॥ ਰਹਾਉ ॥
6 ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ ॥
7 ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ ਤੇਰੀ ਰਾਇਆ ॥੨॥
8 ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ ਪੀਸਣ ਜਾਉ ॥
9 ਪਖਾ ਫੇਰੀ ਪੈਰ ਮਲੋਵਾ ਜਪਤ ਰਹਾ ਤੇਰਾ ਨਾਉ ॥੩॥
10 ਲੂਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥
11 ਆਦਿ ਜੁਗਾਦਿ ਦਇਆਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥੪॥੬॥
12 ਮਾਰੂ ਮਹਲਾ ੧ ॥
13 ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ ॥
14 ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥੧॥
15 ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥
16 ਹਉ ਹਰਿ ਬਿਨੁ ਅਵਰੁ ਨ ਜਾਨਾ ॥੧॥ ਰਹਾਉ ॥
17 ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥
18 ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥੨॥
19 ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥
20 ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥੩॥
21 ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥
22 ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥੪॥੭॥
23 ਮਾਰੂ ਮਹਲਾ ੧ ॥
24 ਇਹੁ ਧਨੁ ਸਰਬ ਰਹਿਆ ਭਰਪੂਰਿ ॥
25 ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥੧॥
26 ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ ॥
27 ਜਿਸੁ ਤੂ ਦੇਹਿ ਤਿਸੈ ਨਿਸਤਾਰੈ ॥੧॥ ਰਹਾਉ ॥
28 ਨ ਇਹੁ ਧਨੁ ਜਲੈ ਨ ਤਸਕਰੁ ਲੈ ਜਾਇ ॥
29 ਨ ਇਹੁ ਧਨੁ ਡੂਬੈ ਨ ਇਸੁ ਧਨ ਕਉ ਮਿਲੈ ਸਜਾਇ ॥੨॥
30 ਇਸੁ ਧਨ ਕੀ ਦੇਖਹੁ ਵਡਿਆਈ ॥
31 ਸਹਜੇ ਮਾਤੇ ਅਨਦਿਨੁ ਜਾਈ ॥੩॥
32 ਇਕ ਬਾਤ ਅਨੂਪ ਸੁਨਹੁ ਨਰ ਭਾਈ ॥
33 ਇਸੁ ਧਨ ਬਿਨੁ ਕਹਹੁ ਕਿਨੈ ਪਰਮ ਗਤਿ ਪਾਈ ॥੪॥
34 ਭਣਤਿ ਨਾਨਕੁ ਅਕਥ ਕੀ ਕਥਾ ਸੁਣਾਏ ॥
35 ਸਤਿਗੁਰੁ ਮਿਲੈ ਤ ਇਹੁ ਧਨੁ ਪਾਏ ॥੫॥੮॥
36 ਮਾਰੂ ਮਹਲਾ ੧ ॥
37 ਸੂਰ ਸਰੁ ਸੋਸਿ ਲੈ ਸੋਮ ਸਰੁ ਪੋਖਿ ਲੈ ਜੁਗਤਿ ਕਰਿ ਮਰਤੁ ਸੁ ਸਨਬੰਧੁ ਕੀਜੈ ॥
38 ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੧॥
39 ਮੂੜੇ ਕਾਇਚੇ ਭਰਮਿ ਭੁਲਾ ॥
40 ਨਹ ਚੀਨਿਆ ਪਰਮਾਨੰਦੁ ਬੈਰਾਗੀ ॥੧॥ ਰਹਾਉ ॥
41 ਅਜਰ ਗਹੁ ਜਾਰਿ ਲੈ ਅਮਰ ਗਹੁ ਮਾਰਿ ਲੈ ਭ੍ਰਾਤਿ ਤਜਿ ਛੋਡਿ ਤਉ ਅਪਿਉ ਪੀਜੈ ॥
42 ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੨॥