Sri Guru Granth Sahib Ji

Ang 994

अनुवाद बदलें

1 ਏ ਮਨ ਹਰਿ ਜੀਉ ਚੇਤਿ ਤੂ ਮਨਹੁ ਤਜਿ ਵਿਕਾਰ ॥

2 ਗੁਰ ਕੈ ਸਬਦਿ ਧਿਆਇ ਤੂ ਸਚਿ ਲਗੀ ਪਿਆਰੁ ॥੧॥ ਰਹਾਉ ॥

3 ਐਥੈ ਨਾਵਹੁ ਭੁਲਿਆ ਫਿਰਿ ਹਥੁ ਕਿਥਾਊ ਨ ਪਾਇ ॥

4 ਜੋਨੀ ਸਭਿ ਭਵਾਈਅਨਿ ਬਿਸਟਾ ਮਾਹਿ ਸਮਾਇ ॥੨॥

5 ਵਡਭਾਗੀ ਗੁਰੁ ਪਾਇਆ ਪੂਰਬਿ ਲਿਖਿਆ ਮਾਇ ॥

6 ਅਨਦਿਨੁ ਸਚੀ ਭਗਤਿ ਕਰਿ ਸਚਾ ਲਏ ਮਿਲਾਇ ॥੩॥

7 ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਨਦਰਿ ਕਰੇਇ ॥

8 ਨਾਨਕ ਨਾਮਿ ਵਡਿਆਈਆ ਜੈ ਭਾਵੈ ਤੈ ਦੇਇ ॥੪॥੨॥

9 ਮਾਰੂ ਮਹਲਾ ੩ ॥

10 ਪਿਛਲੇ ਗੁਨਹ ਬਖਸਾਇ ਜੀਉ ਅਬ ਤੂ ਮਾਰਗਿ ਪਾਇ ॥

11 ਹਰਿ ਕੀ ਚਰਣੀ ਲਾਗਿ ਰਹਾ ਵਿਚਹੁ ਆਪੁ ਗਵਾਇ ॥੧॥

12 ਮੇਰੇ ਮਨ ਗੁਰਮੁਖਿ ਨਾਮੁ ਹਰਿ ਧਿਆਇ ॥

13 ਸਦਾ ਹਰਿ ਚਰਣੀ ਲਾਗਿ ਰਹਾ ਇਕ ਮਨਿ ਏਕੈ ਭਾਇ ॥੧॥ ਰਹਾਉ ॥

14 ਨਾ ਮੈ ਜਾਤਿ ਨ ਪਤਿ ਹੈ ਨਾ ਮੈ ਥੇਹੁ ਨ ਥਾਉ ॥

15 ਸਬਦਿ ਭੇਦਿ ਭ੍ਰਮੁ ਕਟਿਆ ਗੁਰਿ ਨਾਮੁ ਦੀਆ ਸਮਝਾਇ ॥੨॥

16 ਇਹੁ ਮਨੁ ਲਾਲਚ ਕਰਦਾ ਫਿਰੈ ਲਾਲਚਿ ਲਾਗਾ ਜਾਇ ॥

17 ਧੰਧੈ ਕੂੜਿ ਵਿਆਪਿਆ ਜਮ ਪੁਰਿ ਚੋਟਾ ਖਾਇ ॥੩॥

18 ਨਾਨਕ ਸਭੁ ਕਿਛੁ ਆਪੇ ਆਪਿ ਹੈ ਦੂਜਾ ਨਾਹੀ ਕੋਇ ॥

19 ਭਗਤਿ ਖਜਾਨਾ ਬਖਸਿਓਨੁ ਗੁਰਮੁਖਾ ਸੁਖੁ ਹੋਇ ॥੪॥੩॥

20 ਮਾਰੂ ਮਹਲਾ ੩ ॥

21 ਸਚਿ ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ ॥

22 ਤਿਨ ਮਿਲਿਆ ਮੁਖੁ ਉਜਲਾ ਜਪਿ ਨਾਮੁ ਮੁਰਾਰਿ ॥੧॥

23 ਬਾਬਾ ਸਾਚਾ ਸਾਹਿਬੁ ਰਿਦੈ ਸਮਾਲਿ ॥

24 ਸਤਿਗੁਰੁ ਅਪਨਾ ਪੁਛਿ ਦੇਖੁ ਲੇਹੁ ਵਖਰੁ ਭਾਲਿ ॥੧॥ ਰਹਾਉ ॥

25 ਇਕੁ ਸਚਾ ਸਭ ਸੇਵਦੀ ਧੁਰਿ ਭਾਗਿ ਮਿਲਾਵਾ ਹੋਇ ॥

26 ਗੁਰਮੁਖਿ ਮਿਲੇ ਸੇ ਨ ਵਿਛੁੜਹਿ ਪਾਵਹਿ ਸਚੁ ਸੋਇ ॥੨॥

27 ਇਕਿ ਭਗਤੀ ਸਾਰ ਨ ਜਾਣਨੀ ਮਨਮੁਖ ਭਰਮਿ ਭੁਲਾਇ ॥

28 ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਨ ਜਾਇ ॥੩॥

29 ਜਿਸੁ ਨਾਲਿ ਜੋਰੁ ਨ ਚਲਈ ਖਲੇ ਕੀਚੈ ਅਰਦਾਸਿ ॥

30 ਨਾਨਕ ਗੁਰਮੁਖਿ ਨਾਮੁ ਮਨਿ ਵਸੈ ਤਾ ਸੁਣਿ ਕਰੇ ਸਾਬਾਸਿ ॥੪॥੪॥

31 ਮਾਰੂ ਮਹਲਾ ੩ ॥

32 ਮਾਰੂ ਤੇ ਸੀਤਲੁ ਕਰੇ ਮਨੂਰਹੁ ਕੰਚਨੁ ਹੋਇ ॥

33 ਸੋ ਸਾਚਾ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥੧॥

34 ਮੇਰੇ ਮਨ ਅਨਦਿਨੁ ਧਿਆਇ ਹਰਿ ਨਾਉ ॥

35 ਸਤਿਗੁਰ ਕੈ ਬਚਨਿ ਅਰਾਧਿ ਤੂ ਅਨਦਿਨੁ ਗੁਣ ਗਾਉ ॥੧॥ ਰਹਾਉ ॥

36 ਗੁਰਮੁਖਿ ਏਕੋ ਜਾਣੀਐ ਜਾ ਸਤਿਗੁਰੁ ਦੇਇ ਬੁਝਾਇ ॥

37 ਸੋ ਸਤਿਗੁਰੁ ਸਾਲਾਹੀਐ ਜਿਦੂ ਏਹ ਸੋਝੀ ਪਾਇ ॥੨॥

38 ਸਤਿਗੁਰੁ ਛੋਡਿ ਦੂਜੈ ਲਗੇ ਕਿਆ ਕਰਨਿ ਅਗੈ ਜਾਇ ॥

39 ਜਮ ਪੁਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੩॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें