Ang 1032
1 ਭੂਲੇ ਸਿਖ ਗੁਰੂ ਸਮਝਾਏ ॥
2 ਉਝੜਿ ਜਾਦੇ ਮਾਰਗਿ ਪਾਏ ॥
3 ਤਿਸੁ ਗੁਰ ਸੇਵਿ ਸਦਾ ਦਿਨੁ ਰਾਤੀ ਦੁਖ ਭੰਜਨ ਸੰਗਿ ਸਖਾਤਾ ਹੇ ॥੧੩॥
4 ਗੁਰ ਕੀ ਭਗਤਿ ਕਰਹਿ ਕਿਆ ਪ੍ਰਾਣੀ ॥
5 ਬ੍ਰਹਮੈ ਇੰਦ੍ਰਿ ਮਹੇਸਿ ਨ ਜਾਣੀ ॥
6 ਸਤਿਗੁਰੁ ਅਲਖੁ ਕਹਹੁ ਕਿਉ ਲਖੀਐ ਜਿਸੁ ਬਖਸੇ ਤਿਸਹਿ ਪਛਾਤਾ ਹੇ ॥੧੪॥
7 ਅੰਤਰਿ ਪ੍ਰੇਮੁ ਪਰਾਪਤਿ ਦਰਸਨੁ ॥
8 ਗੁਰਬਾਣੀ ਸਿਉ ਪ੍ਰੀਤਿ ਸੁ ਪਰਸਨੁ ॥
9 ਅਹਿਨਿਸਿ ਨਿਰਮਲ ਜੋਤਿ ਸਬਾਈ ਘਟਿ ਦੀਪਕੁ ਗੁਰਮੁਖਿ ਜਾਤਾ ਹੇ ॥੧੫॥
10 ਭੋਜਨ ਗਿਆਨੁ ਮਹਾ ਰਸੁ ਮੀਠਾ ॥
11 ਜਿਨਿ ਚਾਖਿਆ ਤਿਨਿ ਦਰਸਨੁ ਡੀਠਾ ॥
12 ਦਰਸਨੁ ਦੇਖਿ ਮਿਲੇ ਬੈਰਾਗੀ ਮਨੁ ਮਨਸਾ ਮਾਰਿ ਸਮਾਤਾ ਹੇ ॥੧੬॥
13 ਸਤਿਗੁਰੁ ਸੇਵਹਿ ਸੇ ਪਰਧਾਨਾ ॥
14 ਤਿਨ ਘਟ ਘਟ ਅੰਤਰਿ ਬ੍ਰਹਮੁ ਪਛਾਨਾ ॥
15 ਨਾਨਕ ਹਰਿ ਜਸੁ ਹਰਿ ਜਨ ਕੀ ਸੰਗਤਿ ਦੀਜੈ ਜਿਨ ਸਤਿਗੁਰੁ ਹਰਿ ਪ੍ਰਭੁ ਜਾਤਾ ਹੇ ॥੧੭॥੫॥੧੧॥
16 ਮਾਰੂ ਮਹਲਾ ੧ ॥
17 ਸਾਚੇ ਸਾਹਿਬ ਸਿਰਜਣਹਾਰੇ ॥
18 ਜਿਨਿ ਧਰ ਚਕ੍ਰ ਧਰੇ ਵੀਚਾਰੇ ॥
19 ਆਪੇ ਕਰਤਾ ਕਰਿ ਕਰਿ ਵੇਖੈ ਸਾਚਾ ਵੇਪਰਵਾਹਾ ਹੇ ॥੧॥
20 ਵੇਕੀ ਵੇਕੀ ਜੰਤ ਉਪਾਏ ॥
21 ਦੁਇ ਪੰਦੀ ਦੁਇ ਰਾਹ ਚਲਾਏ ॥
22 ਗੁਰ ਪੂਰੇ ਵਿਣੁ ਮੁਕਤਿ ਨ ਹੋਈ ਸਚੁ ਨਾਮੁ ਜਪਿ ਲਾਹਾ ਹੇ ॥੨॥
23 ਪੜਹਿ ਮਨਮੁਖ ਪਰੁ ਬਿਧਿ ਨਹੀ ਜਾਨਾ ॥
24 ਨਾਮੁ ਨ ਬੂਝਹਿ ਭਰਮਿ ਭੁਲਾਨਾ ॥
25 ਲੈ ਕੈ ਵਢੀ ਦੇਨਿ ਉਗਾਹੀ ਦੁਰਮਤਿ ਕਾ ਗਲਿ ਫਾਹਾ ਹੇ ॥੩॥
26 ਸਿਮ੍ਰਿਤਿ ਸਾਸਤ੍ਰ ਪੜਹਿ ਪੁਰਾਣਾ ॥
27 ਵਾਦੁ ਵਖਾਣਹਿ ਤਤੁ ਨ ਜਾਣਾ ॥
28 ਵਿਣੁ ਗੁਰ ਪੂਰੇ ਤਤੁ ਨ ਪਾਈਐ ਸਚ ਸੂਚੇ ਸਚੁ ਰਾਹਾ ਹੇ ॥੪॥
29 ਸਭ ਸਾਲਾਹੇ ਸੁਣਿ ਸੁਣਿ ਆਖੈ ॥
30 ਆਪੇ ਦਾਨਾ ਸਚੁ ਪਰਾਖੈ ॥
31 ਜਿਨ ਕਉ ਨਦਰਿ ਕਰੇ ਪ੍ਰਭੁ ਅਪਨੀ ਗੁਰਮੁਖਿ ਸਬਦੁ ਸਲਾਹਾ ਹੇ ॥੫॥
32 ਸੁਣਿ ਸੁਣਿ ਆਖੈ ਕੇਤੀ ਬਾਣੀ ॥
33 ਸੁਣਿ ਕਹੀਐ ਕੋ ਅੰਤੁ ਨ ਜਾਣੀ ॥
34 ਜਾ ਕਉ ਅਲਖੁ ਲਖਾਏ ਆਪੇ ਅਕਥ ਕਥਾ ਬੁਧਿ ਤਾਹਾ ਹੇ ॥੬॥
35 ਜਨਮੇ ਕਉ ਵਾਜਹਿ ਵਾਧਾਏ ॥
36 ਸੋਹਿਲੜੇ ਅਗਿਆਨੀ ਗਾਏ ॥
37 ਜੋ ਜਨਮੈ ਤਿਸੁ ਸਰਪਰ ਮਰਣਾ ਕਿਰਤੁ ਪਇਆ ਸਿਰਿ ਸਾਹਾ ਹੇ ॥੭॥
38 ਸੰਜੋਗੁ ਵਿਜੋਗੁ ਮੇਰੈ ਪ੍ਰਭਿ ਕੀਏ ॥
39 ਸ੍ਰਿਸਟਿ ਉਪਾਇ ਦੁਖਾ ਸੁਖ ਦੀਏ ॥
40 ਦੁਖ ਸੁਖ ਹੀ ਤੇ ਭਏ ਨਿਰਾਲੇ ਗੁਰਮੁਖਿ ਸੀਲੁ ਸਨਾਹਾ ਹੇ ॥੮॥
41 ਨੀਕੇ ਸਾਚੇ ਕੇ ਵਾਪਾਰੀ ॥
42 ਸਚੁ ਸਉਦਾ ਲੈ ਗੁਰ ਵੀਚਾਰੀ ॥
43 ਸਚਾ ਵਖਰੁ ਜਿਸੁ ਧਨੁ ਪਲੈ ਸਬਦਿ ਸਚੈ ਓਮਾਹਾ ਹੇ ॥੯॥
44 ਕਾਚੀ ਸਉਦੀ ਤੋਟਾ ਆਵੈ ॥
45 ਗੁਰਮੁਖਿ ਵਣਜੁ ਕਰੇ ਪ੍ਰਭ ਭਾਵੈ ॥
46 ਪੂੰਜੀ ਸਾਬਤੁ ਰਾਸਿ ਸਲਾਮਤਿ ਚੂਕਾ ਜਮ ਕਾ ਫਾਹਾ ਹੇ ॥੧੦॥